DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਛੱਤੀਸਗੜ੍ਹ ਦੇ ਬਸਤਰ ਖੇਤਰ ਵਿੱਚ ਮੁਕਾਬਲੇ ਦੌਰਾਨ 12 ਤੋਂ ਵੱਧ ਨਕਸਲੀ ਹਲਾਕ

ਛੱਤੀਸਗੜ੍ਹ ਦੇ ਬਸਤਰ ਖੇਤਰ ਵਿੱਚ ਸ਼ਨਿਚਰਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਵੱਖ-ਵੱਖ ਮੁਕਾਬਲਿਆਂ ਵਿੱਚ 12 ਤੋਂ ਵੱਧ ਨਕਸਲੀ ਮਾਰੇ ਗਏ ਹਨ। ਪੁਲੀਸ ਅਨੁਸਾਰ ਦਿਨ ਚੜ੍ਹਨ ਤੋਂ ਪਹਿਲਾਂ ਹੀ ਸੁਕਮਾ ਜ਼ਿਲ੍ਹੇ ਵਿੱਚ 10 ਤੋਂ ਵੱਧ ਅਤੇ ਗੁਆਂਢੀ ਬੀਜਾਪੁਰ ਜ਼ਿਲ੍ਹੇ ਵਿੱਚ ਦੋ...

  • fb
  • twitter
  • whatsapp
  • whatsapp
featured-img featured-img
ਫਾਈਲ ਫੋਟੋ ਸੰਕੇਤਕ ਤਸਵੀਰ
Advertisement

ਛੱਤੀਸਗੜ੍ਹ ਦੇ ਬਸਤਰ ਖੇਤਰ ਵਿੱਚ ਸ਼ਨਿਚਰਵਾਰ ਨੂੰ ਸੁਰੱਖਿਆ ਬਲਾਂ ਨਾਲ ਹੋਏ ਵੱਖ-ਵੱਖ ਮੁਕਾਬਲਿਆਂ ਵਿੱਚ 12 ਤੋਂ ਵੱਧ ਨਕਸਲੀ ਮਾਰੇ ਗਏ ਹਨ। ਪੁਲੀਸ ਅਨੁਸਾਰ ਦਿਨ ਚੜ੍ਹਨ ਤੋਂ ਪਹਿਲਾਂ ਹੀ ਸੁਕਮਾ ਜ਼ਿਲ੍ਹੇ ਵਿੱਚ 10 ਤੋਂ ਵੱਧ ਅਤੇ ਗੁਆਂਢੀ ਬੀਜਾਪੁਰ ਜ਼ਿਲ੍ਹੇ ਵਿੱਚ ਦੋ ਨਕਸਲੀ ਮਾਰੇ ਗਏ। ਸੁਕਮਾ ਜ਼ਿਲ੍ਹੇ ਦੇ ਦੱਖਣੀ ਜੰਗਲੀ ਖੇਤਰ ਵਿੱਚ ਉਸ ਸਮੇਂ ਗੋਲੀਬਾਰੀ ਸ਼ੁਰੂ ਹੋਈ ਜਦੋਂ ਸੁਰੱਖਿਆ ਕਰਮਚਾਰੀਆਂ ਦੀ ਇੱਕ ਟੀਮ ਨਕਸਲ ਵਿਰੋਧੀ ਮੁਹਿੰਮ 'ਤੇ ਨਿਕਲੀ ਹੋਈ ਸੀ।

 ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਹੁਣ ਤੱਕ 10 ਤੋਂ ਵੱਧ ਕੈਡਰ ਮਾਰੇ ਜਾ ਚੁੱਕੇ ਹਨ ਅਤੇ ਅਪਰੇਸ਼ਨ ਅਜੇ ਵੀ ਜਾਰੀ ਹੈ। ਦੂਜੇ ਪਾਸੇ, ਬੀਜਾਪੁਰ ਵਿੱਚ ਸਵੇਰੇ ਲਗਪਗ 5 ਵਜੇ ਡਿਸਟ੍ਰਿਕਟ ਰਿਜ਼ਰਵ ਗਾਰਡ (DRG) ਦੀ ਟੀਮ ਨਾਲ ਹੋਏ ਮੁਕਾਬਲੇ ਤੋਂ ਬਾਅਦ ਦੋ ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਅਧਿਕਾਰੀਆਂ ਮੁਤਾਬਕ ਖੇਤਰ ਵਿੱਚ ਰੁਕ-ਰੁਕ ਕੇ ਗੋਲੀਬਾਰੀ ਜਾਰੀ ਹੈ ਅਤੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਛੱਤੀਸਗੜ੍ਹ ਵਿੱਚ ਸੁਰੱਖਿਆ ਬਲਾਂ ਨੇ ਵੱਖ-ਵੱਖ ਮੁਕਾਬਲਿਆਂ ਦੌਰਾਨ 285 ਨਕਸਲੀਆਂ ਨੂੰ ਢੇਰ ਕੀਤਾ ਸੀ।

Advertisement

Advertisement
Advertisement
×