ALTT, ULLU ਸਣੇ 20 ਤੋਂ ਵੱਧ ਓਟੀਟੀ ਐਪਸ ’ਤੇ ਪਾਬੰਦੀ
ਸਰਕਾਰ ਨੇ Ullu, ALTT ਅਤੇ Desiflix ਸਣੇ 20 ਤੋਂ ਵੱਧ OTT ਪਲੈਟਫਾਰਮਾਂ ’ਤੇ ਵੱਖ-ਵੱਖ ਕਾਨੂੰਨਾਂ ਦੀ ਉਲੰਘਣਾ ਕਰਨ ਲਈ ਪਾਬੰਦੀ ਲਗਾਉਣ ਦਾ ਆਦੇਸ਼ ਦਿੱਤਾ ਹੈ। ਸੂਤਰਾਂ ਨੇ ਕਿਹਾ ਕਿ ਇਨ੍ਹਾਂ ਓਟੀਟੀ ਪਲੈਟਫਾਰਮਾਂ ਜ਼ਰੀਏ ਅਸ਼ਲੀਲਤਾ ਪਰੋਸੀ ਜਾ ਰਹੀ ਸੀ ਤੇ ਖਾਸ ਕਰਕੇ ਮਹਿਲਾ ਕਿਰਦਾਰਾਂ ਨੂੰ ਗ਼ਲਤ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਸੀ।
ਉਨ੍ਹਾਂ ਕਿਹਾ ਕਿ ਇਸ ਪਾਬੰਦੀ ਦਾ ਮੁੱਖ ਉਦੇਸ਼ ਅਸ਼ਲੀਲ ਸਮੱਗਰੀ ਦੀ ਖਾਸ ਕਰਕੇ ਨਾਬਾਲਗਾਂ ਤੱਕ ਸੁਖਾਲੀ ਰਸਾਈ ਨੂੰ ਰੋਕਣਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਡਿਜੀਟਲ ਸਮੱਗਰੀ ਸ਼ਿਸ਼ਟਾਚਾਰ ਅਤੇ ਕਾਨੂੰਨ ਦੀਆਂ ਸੀਮਾਵਾਂ ਅੰਦਰ ਰਹੇ।
ਸੂਤਰਾਂ ਨੇ ਦੱਸਿਆ ਕਿ ਜਿਨ੍ਹਾਂ ਓਟੀਟੀ ਐਪਸ ਉੱਤੇ ਵੱਖ-ਵੱਖ ਕਾਨੂੰਨਾਂ ਦੀ ਉਲੰਘਣਾ ਲਈ ਪਾਬੰਦੀ ਲਾਈ ਗਈ ਹੈ ਉਨ੍ਹਾਂ ਵਿਚ ALTT, ULLU, Big Shots App, Desiflix, Boomex, Navarasa Lite, Gulab App, Kangan App, Bull App, Jalva App, Wow Entertainment, Look Entertainment, Hitprime, Feneo, ShowX, Sol Talkies, Adda TV, HotX VIP, Hulchul App, MoodX, NeonX VIP, Fugi, Mojflix, ਅਤੇ Triflicks ਸ਼ਾਮਲ ਹਨ।
ਸੂਤਰਾਂ ਨੇ ਕਿਹਾ ਕਿ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਸਪੱਸ਼ਟ ਤੌਰ ’ਤੇ ਇੰਟਰਨੈੱਟ ਸੇਵਾ ਪ੍ਰੋਵਾਈਡਰਾਂ ਨੂੰ ਭਾਰਤ ਦੇ ਅੰਦਰ ਇਨ੍ਹਾਂ ਵੈੱਬਸਾਈਟਾਂ ਤੱਕ ਜਨਤਕ ਪਹੁੰਚ ਨੂੰ ਅਯੋਗ ਜਾਂ ਹਟਾਉਣ ਦੇ ਨਿਰਦੇਸ਼ ਦਿੱਤੇ ਹਨ।