ਨਵੀਂ ਦਿੱਲੀ, 19 ਅਪਰੈਲ
ਕੇਂਦਰੀ ਸਿਹਤ ਮੰਤਰਾਲੇ ਨੇ ਅੱਜ ਜਾਣਕਾਰੀ ਦਿੱਤੀ ਕਿ ਦੇਸ਼ ਵਿਚ ਕਰੋਨਾਵਾਇਰਸ ਦੇ ਕੁੱਲ ਕੇਸਾਂ ਵਿਚੋਂ 78 ਫੀਸਦੀ ਤੋਂ ਜ਼ਿਆਦਾ ਕੇਸ 10 ਰਾਜਾਂ ਵਿਚੋਂ ਆਏ ਹਨ। ਇਨ੍ਹਾਂ ਵਿਚ ਮਹਾਰਾਸ਼ਟਰ, ਉਤਰ ਪ੍ਰਦੇਸ਼, ਦਿੱਲੀ, ਰਾਜਸਥਾਨ, ਤਾਮਿਲਨਾਡੂ, ਕਰਨਾਟਕਾ, ਗੁਜਰਾਤ, ਕੇਰਲ, ਮੱਧ ਪ੍ਰਦੇਸ਼ ਤੇ ਛਤੀਸਗੜ੍ਹ ਸ਼ਾਮਲ ਹਨ। ਕਰੋਨਾ ਕਾਰਨ ਪਿਛਲੇ 24 ਘੰਟਿਆਂ ਵਿਚ ਜਿਨ੍ਹਾਂ ਲੋਕਾਂ ਦੀ ਮੌਤ ਹੋਈ ਹੈ ਉਨ੍ਹਾਂ ਵਿਚ 85.11 ਫੀਸਦੀ ਮੌਤਾਂ 10 ਸੂਬਿਆਂ ਵਿਚ ਹੋਈਆਂ ਹਨ।-ਪੀਟੀਆਈ