ਨਵੀਂ ਦਿੱਲੀ/ਸ੍ਰੀਨਗਰ, 23 ਜੂਨ
ਜੰਮੂ ਕਸ਼ਮੀਰ ਮੁੱਦੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 24 ਜੂਨ ਨੂੰ ਸੱਦੀ ਸਰਬਪਾਰਟੀ ਮੀਟਿੰਗ ਵਿੱਚ ਸੱਦੇ ਗਏ ਚਾਰ ਸਾਬਕਾ ਮੁੱਖ ਮੰਤਰੀਆਂ ਸਮੇਤ 14 ਨੇਤਾਵਾਂ ਵਿੱਚੋਂ ਜ਼ਿਆਦਾਤਰ ਨਵੀਂ ਦਿੱਲੀ ਪੁੱਜ ਗਏ ਹਨ। ਸਾਲ 2019 ਵਿੱਚ ਧਾਰਾ 370 ਹਟਾਏ ਜਾਣ ਅਤੇ ਸੂਬੇ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡੇ ਜਾਣ ਬਾਅਦ ਇਹ ਕੇਂਦਰ ਅਤੇ ਜੰਮੂ ਕਸ਼ਮੀਰ ਦੇ ਮੁੱਖ ਧਾਰਾ ਦੇ ਸਿਆਸੀ ਆਗੂਆਂ ਨਾਲ ਪਹਿਲੀ ਮੀਟਿੰਗ ਹੈ। ਕੱਲ੍ਹ ਹੋਣ ਵਾਲੀ ਇਸ ਮੀਟਿੰਗ ਦਾ ਕੋਈ ਏਜੰਡਾ ਤੈਅ ਨਹੀਂ ਹੈ। -ਏਜੰਸੀ