ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਿਲਾਸਪੁਰ ’ਚ ਬੱਸ ’ਤੇ ਪਹਾੜ ਡਿੱਗਿਆ; 15 ਹਲਾਕ

ਭਲੂਘਾਟ ਇਲਾਕੇ ਦੀ ਘਟਨਾ; ਪ੍ਰਸ਼ਾਸਨ ਤੇ ਪੁਲੀਸ ਬਚਾਅ ਕਾਰਜ ’ਚ ਜੁਟੀ
ਬਿਲਾਸਪੁਰ ਵਿੱਚ ਢਿੱਗਾਂ ਡਿੱਗਣ ਮਗਰੋਂ ਬਚਾਅ ਕਾਰਜਾਂ ਵਿੱਚ ਜੁਟੇ ਰਾਹਤ ਕਰਮੀ। -ਫੋਟੋ: ਪੀਟੀਆਈ
Advertisement

ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਵਿੱਚ ਪ੍ਰਾਈਵੇਟ ਬੱਸ ’ਤੇ ਢਿੱਗਾਂ ਡਿੱਗਣ ਕਾਰਨ ਇਸ ਵਿੱਚ ਸਵਾਰ ਘੱਟੋ-ਘੱਟ 15 ਯਾਤਰੀ ਮਾਰੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਝੰਡੂਤਾ ਵਿਧਾਨ ਸਭਾ ਹਲਕੇ ਦੇ ਭਲੂਘਾਟ ਇਲਾਕੇ ਵਿੱਚ ਵਾਪਰਿਆ। ਹਾਦਸੇ ਸਮੇਂ ਬੱਸ ਵਿੱਚ 30-35 ਯਾਤਰੀ ਸਵਾਰ ਸਨ ਅਤੇ ਇਹ ਬੱਸ ਮਰੋਟਾਂ ਤੋਂ ਘੁਮਾਰਵੀਂ ਜਾ ਰਹੀ ਸੀ। ਇਸ ਮੌਕੇ ਅਧਿਕਾਰੀਆਂ ਨੇ ਦੱਸਿਆ ਕਿ ਕਈ ਲੋਕਾਂ ਦੇ ਅਜੇ ਮਲਬੇ ਹੇਠ ਦੱਬੇ ਹੋਣ ਦੀ ਸੰਭਾਵਨਾ ਹੈ ਜਦਕਿ ਤਿੰਨ ਜਣਿਆਂ ਨੂੰ ਬਚਾਅ ਲਿਆ ਗਿਆ ਹੈ। ਇਸ ਦੌਰਾਨ ਝੰਦੂਤਾ ਤੋਂ ਭਾਜਪਾ ਵਿਧਾਇਕ ਜੇ ਆਰ ਕਤਵਾਲ ਨੇ ਪੀਟੀਆਈ ਨਾਲ ਫੋਨ ’ਤੇ ਗੱਲਬਾਤ ਦੌਰਾਨ ਦੱਸਿਆ ਕਿ ਹੁਣ ਤੱਕ ਡਰਾਈਵਰ ਤੇ ਕੰਡਕਟਰ ਸਮੇਤ ਕੁੱਲ 15 ਜਣਿਆਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ ਤਿੰਨ ਜਣਿਆਂ ਨੂੰ ਬਚਾਉਣ ਮਗਰੋਂ ਹਸਪਤਾਲ ਲਿਜਾਇਆ ਗਿਆ ਹੈ। ਬਿਲਾਸਪੁਰ ਦੇ ਐੱਸ ਪੀ ਸੰਦੀਪ ਢਾਵਲ ਨੇ ਦੱਸਿਆ ਕਿ ਪੁਲੀਸ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਕਰਮਚਾਰੀ ਮੌਕੇ ’ਤੇ ਮੌਜੂਦ ਹਨ ਤੇ ਬਚਾਅ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਮਲਬੇ ਵਿੱਚੋਂ 18 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਬਚਾਅ ਕਾਰਜਾਂ ਵਿੱਚ ਲੱਗੇ ਪੁਲੀਸ ਕਰਮਚਾਰੀ ਨੇ ਦੱਸਿਆ, ‘ਪੂਰਾ ਪਹਾੜ ਬੱਸ ਉੱਤੇ ਡਿੱਗ ਗਿਆ ਹੈ ਅਤੇ ਯਾਤਰੀਆਂ ਦੇ ਬਚਣ ਦੀਆਂ ਸੰਭਾਵਨਾਵਾਂ ਬਹੁਤ ਘੱਟ ਹਨ।’

 

Advertisement

ਮੁਰਮੂ, ਮੋਦੀ ਅਤੇ ਸੁੱਖੂ ਨੇ ਦੁੱਖ ਪ੍ਰਗਟਾਇਆ

ਨਵੀਂ ਦਿੱਲੀ: ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਲਾਸਪੁਰ ਵਿੱਚ ਵਾਪਰੇ ਹਾਦਸੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਨੇ ਮ੍ਰਿਤਕਾਂ ਦੇ ਵਾਰਿਸਾਂ ਨੂੰ ਪ੍ਰਧਾਨ ਮੰਤਰੀ ਕੌਮੀ ਰਾਹਤ ਫੰਡ ’ਚੋਂ ਇੱਕ-ਇੱਕ ਲੱਖ ਰੁਪਏ ਤੇ ਜ਼ਖ਼ਮੀਆਂ ਲਈ 50,000 ਹਜ਼ਾਰ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਇਸ ਦੌਰਾਨ ਕੇਂਦਰੀ ਸਿਹਤ ਮੰਤਰੀ ਜੇ ਪੀ ਨੱਢਾ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਤੇ ਉੱਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਵੀ ਹਾਦਸੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। -ਪੀ ਟੀ ਆਈ

ਹਿਮਾਚਲ ’ਚ ਤੀਜੇ ਦਿਨ ਵੀ ਬਰਫ਼ਬਾਰੀ

ਸ਼ਿਮਲਾ: ਹਿਮਾਚਲ ਪ੍ਰਦੇਸ਼ ਦੇ ਉੱਚ ਇਲਾਕਿਆਂ ਵਿੱਚ ਲਗਾਤਾਰ ਤੀਜੇ ਦਿਨ ਵੀ ਬਰਫ਼ਬਾਰੀ ਹੋਈ ਜਦਕਿ ਦਰਮਿਆਨੇ ਤੇ ਨੀਵੇਂ ਇਲਾਕਿਆਂ ’ਚ ਹਲਕੇ ਤੋਂ ਸਧਾਰਨ ਮੀਂਹ ਪਿਆ, ਜਿਸ ਨਾਲ ਤਾਮਪਾਨ ਹੇਠਾਂ ਆ ਗਿਆ। ਮੌਸਮ ਵਿਭਾਗ ਮੁਤਾਬਕ ਲਾਹੌਲ ਅਤੇ ਸਪਿਤੀ ਜ਼ਿਲ੍ਹੇ ਦੇ ਗੋਂਡਲਾ ਵਿੱਚ 26.5 ਸੈਂਟੀਮੀਟਰ ਬਰਫ਼ ਪਈ, ਕੇਲੌਂਗ ਵਿੱਚ 20 ਸੈਂਟੀਮੀਟਰ ਤੇ ਕੁਕਮਸੇਰੀ ਵਿੱਚ 5.6 ਮਿਲੀਮੀਟਰ ਮੀਂਹ ਪਿਆ। ਇਸੇ ਤਰ੍ਹਾਂ ਚੰਬਾ ਜ਼ਿਲ੍ਹੇ ਦੇ ਪਾਂਗੀ ਇਲਾਕੇ ਵਿੱਚ ਮੌਸਮ ਦੀ ਪਹਿਲੀ ਬਰਫ਼ਬਾਰੀ ਹੋਈ। ਸੂਰਲ, ਕੁਮਾਰ, ਸੂਦਨ, ਸੇਛੂ, ਛੂਨ, ਉਧੀਨ ਤੇ ਪਾਂਗੀ ਘਾਟੀ ਦੇ ਛਾਸਕ ’ਚ ਭਾਰੀ ਬਰਫ਼ਬਾਰੀ ਹੋਈ ਜਿਸ ਕਾਰਨ ਜ਼ਿੰਦਗੀ ਲੀਹੋਂ ਲੱਥ ਗਈ ਹੈ। -ਪੀ ਟੀ ਆਈ

Advertisement
Show comments