DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ 54 ਦਿਨਾਂ ਦੀ ਛੁੱਟੀ ਮਨਜ਼ੂਰ

ਕੇਂਦਰ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਦਿੱਤੀ ਜਾਣਕਾਰੀ
  • fb
  • twitter
  • whatsapp
  • whatsapp
Advertisement

ਸੌਰਭ ਮਲਿਕ

ਚੰਡੀਗੜ੍ਹ, 12 ਮਾਰਚ

Advertisement

ਕੇਂਦਰ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਦੱਸਿਆ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ 54 ਦਿਨਾਂ ਦੀ ਛੁੱਟੀ ਮਨਜ਼ੂਰ ਕਰ ਲਈ ਗਈ ਹੈ। ਚੀਫ ਜਸਟਿਸ ਸ਼ੀਲ ਨਾਗੂ ਤੇ ਜਸਟਿਸ ਸੁਮਿਤ ਗੋਇਲ ਦੇ ਡਿਵੀਜ਼ਨ ਬੈਂਚ ਨੂੰ ਇਹ ਜਾਣਕਾਰੀ ਅਜਿਹੇ ਮੌਕੇ ਦਿੱਤੀ ਗਈ ਹੈ, ਜਦੋਂ ਪਿਛਲੇ ਦਿਨਾਂ ਵਿਚ ਲੋਕ ਸਭਾ ਦੇ ਸਪੀਕਰ ਨੇ ਅੰਮ੍ਰਿਤਪਾਲ ਸਿੰਘ ਸਣੇ ਸੰਸਦ ਮੈਂਬਰਾਂ ਦੀ ਛੁੱਟੀ ਦੀ ਅਰਜ਼ੀ ਘੋਖਣ ਲਈ 15 ਮੈਂਬਰੀ ਕਮੇਟੀ ਬਣਾਈ ਸੀ। ਇਹ ਮਾਮਲਾ ਅੱਜ ਜਿਵੇਂ ਹੀ ਮੁੜ ਸੁਣਵਾਈ ਲਈ ਆਇਆ ਤਾਂ ਭਾਰਤ ਦੇ ਵਧੀਕ ਸੌਲਿਸਟਰ ਜਨਰਲ ਸੱਤਿਆ ਪਾਲ ਜੈਨ ਨੇ ਵਕੀਲ ਧੀਰਜ ਜੈਨ ਨਾਲ ਲੋਕ ਸਭਾ ਸਕੱਤਰੇਤ ਵੱਲੋਂ 11 ਮਾਰਚ ਨੂੰ ਜਾਰੀ ਕੀਤਾ ਗਿਆ ਪੱਤਰ ਬੈਂਚ ਦੇ ਸਾਹਮਣੇ ਰੱਖਿਆ। ਇਸ ਪੱਤਰ ਵਿਚ 24 ਜੂਨ 2024 ਤੋਂ 2 ਜੁਲਾਈ 2024 ਤੱਕ, 22 ਜੁਲਾਈ 2024 ਤੋਂ 9 ਅਗਸਤ 2024 ਤੱਕ ਤੇ ਫਿਰ 25 ਨਵੰਬਰ 2024 ਤੋਂ 20 ਦਸੰਬਰ 2024 ਤੱਕ 54 ਦਿਨਾਂ ਦੀ ਗੈਰਹਾਜ਼ਰੀ ਦੀ ਛੁੱਟੀ ਦਿੱਤੀ ਗਈ ਸੀ। ਪੱਤਰ ਦਾ ਨੋਟਿਸ ਲੈਂਦਿਆਂ ਬੈਂਚ ਨੇ ਕਿਹਾ, ‘ਜਿੱਥੋਂ ਤੱਕ ਪਟੀਸ਼ਨਰ ਦੀ ਗੈਰਹਾਜ਼ਰੀ ਕਾਰਨ ਸੰਸਦ ਤੋਂ ਕੱਢੇ ਜਾਣ ਦੇ ਖਦਸ਼ੇ ਦਾ ਸਵਾਲ ਹੈ, 11 ਮਾਰਚ ਦੇ ਪੱਤਰ ਨਾਲ ਉਸ ਦੇ ਫ਼ਿਕਰ ਦੂਰ ਹੋ ਜਾਂਦੇ ਹਨ।’

ਦਿੱਲੀ ਹਾਈ ਕੋਰਟ ਵੱਲੋਂ ਰਾਸ਼ਿਦ ਦੀ ਪਟੀਸ਼ਨ ’ਤੇ ਐੱਨਆਈਏ ਨੂੰ ਨੋਟਿਸ

ਨਵੀਂ ਦਿੱਲੀ:

ਦਿੱਲੀ ਹਾਈ ਕੋਰਟ ਨੇ ਬਾਰਾਮੂਲਾ ਤੋਂ ਸੰਸਦ ਮੈਂਬਰ ਅਬਦੁਲ ਰਾਸ਼ਿਦ ਸ਼ੇਖ ਦੀ ਪਟੀਸ਼ਨ ’ਤੇ ਐਨਆਈਏ ਨੂੰ ਨੋਟਿਸ ਜਾਰੀ ਕੀਤਾ ਹੈ। ਰਾਸ਼ਿਦ ਨੇ ਚੱਲ ਰਹੇ ਸੰਸਦ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਮੰਗੀ ਹੈ। ਹਾਈ ਕੋਰਟ ਨੇ ਐੱਨਆਈਏ ਨੂੰ ਕਿਹਾ ਕਿ ਜੇ ਪਟੀਸ਼ਨ ’ਤੇ ਕੋਈ ਇਤਰਾਜ਼ ਹੈ ਤਾਂ ਉਹ ਹਲਫ਼ਨਾਮਾ ਦਾਇਰ ਕਰੇ। ਜਸਟਿਸ ਪ੍ਰਤਿਭਾ ਐੱਮ. ਸਿੰਘ ਅਤੇ ਜਸਟਿਸ ਰਜਨੀਸ਼ ਕੁਮਾਰ ਗੁਪਤਾ ਦੇ ਡਿਵੀਜ਼ਨ ਬੈਂਚ ਨੇ ਐੱਨਆਈਏ ਨੂੰ ਨੋਟਿਸ ਜਾਰੀ ਕੀਤਾ ਅਤੇ ਜਵਾਬ ਮੰਗਿਆ ਹੈ। ਮਾਮਲਾ ਸੁਣਵਾਈ ਲਈ 18 ਮਾਰਚ ਨੂੰ ਸੂਚੀਬੱਧ ਕੀਤਾ ਗਿਆ ਹੈ। -ਏਐਨਆਈ

Advertisement
×