ਨਵੀਂ ਦਿੱਲੀ: ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਐਤਵਾਰ ਨੂੰ ਕਿਹਾ ਕਿ ਉਹ ਕੇਂਦਰ ਸਰਕਾਰ ਦੀ ਉਨ੍ਹਾਂ ਨੂੰ ਭਾਰਤ ਦਾ ਅਗਲਾ ਅਟਾਰਨੀ ਜਨਰਲ (ਏਜੀ) ਲਗਾਉਣ ਦੀ ਪੇਸ਼ਕਸ਼ ਨੂੰ ਅਸਵੀਕਾਰ ਕਰਦੇ ਹਨ। ਹਾਲਾਂਕਿ ਕਿ ਰੋਹਤਗੀ ਨੇ ਦੱਸਿਆ ਕਿ ਉਨ੍ਹਾਂ ਦੇ ਇਸ ਫ਼ੈਸਲੇ ਦੀ ਕੋਈ ਖਾਸ ਵਜ੍ਹਾ ਨਹੀਂ ਹੈ। ਕੇਂਦਰ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਰੋਹਤਗੀ ਨੂੰ ਏਜੀ ਦੇ ਅਹੁਦੇ ਦੀ ਪੇਸ਼ਕਸ਼ ਕੀਤੀ ਸੀ। ਜਾਣਕਾਰੀ ਅਨੁਸਾਰ ਇਸ ਵੇਲੇ ਏਜੀ ਦੇ ਅਹੁਦੇ ’ਤੇ ਤਾਇਨਾਤ ਕੇਕੇ ਵੇਣੂਗੋਪਾਲ ਦਾ ਕਾਰਜਕਾਲ 30 ਸਤੰਬਰ ਨੂੰ ਸਮਾਪਤ ਹੋ ਜਾਵੇਗਾ। -ਪੀਟੀਆਈ