ਮੁਲਤਾਨੀ ਕੇਸ: ਸਾਬਕਾ ਡੀਜੀਪੀ ਸੁਮੇਧ ਸੈਣੀ ਸਿੱਟ ਅੱਗੇ ਪੇਸ਼

ਤਿੰਨ ਘੰਟਿਆਂ ਤਕ ਜਾਂਚ ਟੀਮ ਨੇ ਕੀਤੀ ਪੁੱਛਗਿਛ; ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਵੱਟਿਆ ਟਾਲਾ

ਮੁਲਤਾਨੀ ਕੇਸ: ਸਾਬਕਾ ਡੀਜੀਪੀ ਸੁਮੇਧ ਸੈਣੀ ਸਿੱਟ ਅੱਗੇ ਪੇਸ਼

ਦਰਸ਼ਨ ਸਿੰਘ ਸੋਢੀ
ਮੁਹਾਲੀ, 26 ਅਕਤੂਬਰ
ਇਥੋਂ ਦੇ ਵਸਨੀਕ ਅਤੇ ਸਿਟਕੋ ਦੇ ਜੇਈ ਬਲਵੰਤ ਸਿੰਘ ਮੁਲਤਾਨੀ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਪੁਲੀਸ ਜਾਂਚ ਵਿੱਚ ਸ਼ਾਮਲ ਹੋਣ ਲਈ ਸੋਮਵਾਰ ਨੂੰ ਆਪਣੇ ਵਕੀਲਾਂ ਨਾਲ ਮਟੌਰ ਥਾਣੇ ਪਹੁੰਚੇ। ਪਿਛਲੇ ਦਿਨੀਂ ਮਟੌਰ ਥਾਣੇ ਦੇ ਐਸਐਚਓ ਵੱਲੋਂ ਸੈਣੀ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਨੋਟਿਸ ਜਾਰੀ ਕੀਤਾ ਗਿਆ ਸੀ। ਸਾਬਕਾ ਡੀਜੀਪੀ ਵਕੀਲਾਂ ਅਤੇ ਸੁਰੱਖਿਆ ਅਮਲੇ ਨਾਲ ਸਵੇਰੇ ਕਰੀਬ ਸਵਾ 11 ਵਜੇ ਮਟੌਰ ਥਾਣੇ ਪਹੁੰਚੇ। ਉਨ੍ਹਾਂ ਨੇ ਆਪਣੀ ਇਨੋਵਾ ਗੱਡੀ ਥਾਣੇ ਦੇ ਬਾਹਰ ਖੜੀ ਕੀਤੀ ਅਤੇ ਪੈਦਲ ਚੱਲ ਕੇ ਅੰਦਰ ਗਏ। ਥਾਣੇ ਵਿੱਚ ਸਿੱਟ ਦੇ ਮੁਖੀ ਤੇ ਐਸਪੀ (ਡੀ) ਹਰਮਨਦੀਪ ਸਿੰਘ ਹਾਂਸ, ਡੀਐਸਪੀ (ਡੀ) ਬਿਕਰਮਜੀਤ ਸਿੰਘ ਬਰਾੜ ਅਤੇ ਥਾਣਾ ਮੁਖੀ ਇੰਸਪੈਕਟਰ ਰਾਜੀਵ ਕੁਮਾਰ ਨੇ ਸੈਣੀ ਤੋਂ ਤਿੰਨ ਘੰਟੇ ਤਕ ਪੁੱਛਗਿੱਛ ਕੀਤੀ। ਹਾਲਾਂਕਿ ਸੈਣੀ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਚਾਰ ਵਾਰ ਨੋਟਿਸ ਭੇਜਿਆ ਗਿਆ, ਪਰੰਤੂ ਉਹ ਸਿਰਫ਼ ਦੋ ਵਾਰ ਹੀ ਸਿੱਟ ਅੱਗੇ ਪੇਸ਼ ਹੋਏ ਹਨ। ਮੀਡੀਆ ਵੱਲੋਂ ਪੁੱਛੇ ਸਵਾਲਾਂ ਦਾ ਉਨ੍ਹਾਂ ਕੋਈ ਜਵਾਬ ਨਹੀਂ ਦਿੱਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਸ਼ਹਿਰ

View All