ਮੁੰਬਈ: 13 ਸਾਲ ਦੀ ਲੜਕੀ ਨਾਲ ਸਹਿਪਾਠੀਆਂ ਨੇ ਸਕੂਲ ’ਚ ਕੀਤਾ ਸਮੂਹਿਕ ਜਬਰ-ਜਨਾਹ : The Tribune India

ਮੁੰਬਈ: 13 ਸਾਲ ਦੀ ਲੜਕੀ ਨਾਲ ਸਹਿਪਾਠੀਆਂ ਨੇ ਸਕੂਲ ’ਚ ਕੀਤਾ ਸਮੂਹਿਕ ਜਬਰ-ਜਨਾਹ

ਮੁੰਬਈ: 13 ਸਾਲ ਦੀ ਲੜਕੀ ਨਾਲ ਸਹਿਪਾਠੀਆਂ ਨੇ ਸਕੂਲ ’ਚ ਕੀਤਾ ਸਮੂਹਿਕ ਜਬਰ-ਜਨਾਹ

ਮੁੰਬਈ, 2 ਦਸੰਬਰ

ਮੁੰਬਈ ਦੇ ਮਾਟੁੰਗਾ ਖੇਤਰ ਵਿੱਚ 13 ਸਾਲਾ ਲੜਕੀ ਨਾਲ ਉਸ ਦੇ ਸਹਿਪਾਠੀਆਂ ਨੇ ਸਮੂਹਿਕ ਬਲਾਤਕਾਰ ਕੀਤਾ। ਪੁਲੀਸ ਨੇ ਦੋ ਨਾਬਾਲਗ ਲੜਕਿਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਨੂੰ ਡੋਂਗਰੀ ਸੁਧਾਰ ਘਰ (ਕਿਸ਼ੋਰ ਘਰ) ਵਿੱਚ ਭੇਜ ਦਿੱਤਾ। ਪੁਲੀਸ ਨੇ ਦੱਸਿਆ ਕਿ ਪੀੜਤਾ ਅਤੇ ਮੁਲਜ਼ਮ ਨਾਬਾਲਗ ਲੜਕੇ 8ਵੀਂ ਜਮਾਤ ਵਿੱਚ ਇਕੱਠੇ ਪੜ੍ਹਦੇ ਹਨ। ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 376 (ਡੀ) ਅਤੇ ਪੋਕਸੋ ਐਕਟ ਤਹਿਤ 30 ਨਵੰਬਰ ਨੂੰ ਕੇਸ ਦਰਜ ਕੀਤਾ ਗਿਆ ਸੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਬਾਕੀ ਸਾਰੇ ਵਿਦਿਆਰਥੀ ਸਕੂਲ ਵਿੱਚ ਕਿਸੇ ਪ੍ਰੋਗਰਾਮ ਵਿੱਚ ਰੁੱਝੇ ਹੋਏ ਸਨ। ਲੜਕੀ ਕਲਾਸ ਵਿਚ ਇਕੱਲੀ ਸੀ ਅਤੇ ਇਸ ਦਾ ਫਾਇਦਾ ਉਠਾਉਂਦੇ ਹੋਏ ਦੋ ਲੜਕੇ ਕਲਾਸ ਵਿਚ ਦਾਖਲ ਹੋਏ ਅਤੇ ਦਰਵਾਜ਼ਾ ਬੰਦ ਕਰ ਕੇ ਉਸ ਨਾਲ ਬਲਾਤਕਾਰ ਕੀਤਾ। ਘਟਨਾ ਤੋਂ ਬਾਅਦ ਪੀੜਤਾ ਸ਼ਾਮ ਨੂੰ ਘਰ ਚਲੀ ਗਈ। ਹਾਲਾਂਕਿ ਅਗਲੇ ਦਿਨ ਉਸ ਦੀ ਸਿਹਤ ਵਿਗੜ ਗਈ ਅਤੇ ਉਸ ਦੇ ਪਰਿਵਾਰ ਵਾਲੇ ਲੜਕੀ ਨੂੰ ਨਜ਼ਦੀਕੀ ਹਸਪਤਾਲ ਲੈ ਗਏ, ਜਿੱਥੇ ਡਾਕਟਰ ਨੇ ਉਨ੍ਹਾਂ ਨੂੰ ਦੱਸਿਆ ਕਿ ਲੜਕੀ ਨਾਲ ਕੁਝ ਗਲਤ ਹੋਇਆ ਹੈ। ਪੀੜਤਾ ਦੀ ਮਾਂ ਨੇ ਲੜਕੀ ਪੁੱਛਿਆ, ਜਿਸ ਤੋਂ ਬਾਅਦ ਉਸ ਨੇ ਆਪਣੀ ਮਾਂ ਨੂੰ ਘਟਨਾ ਬਾਰੇ ਦੱਸਿਆ। ਪੀੜਤਾ ਦੀ ਮਾਂ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ ਥਾਣਾ ਮਾਟੁੰਗਾ 'ਚ ਸ਼ਿਕਾਇਤ ਦਰਜ ਕਰਵਾਈ ਅਤੇ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਅਦਾਲਤ ਨੇ ਉਨ੍ਹਾਂ ਨੂੰ ਬਾਲ ਘਰ ਭੇਜ ਦਿੱਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All