ਮੁੰਬਈ, 7 ਜੁਲਾਈ
ਮੁੰਬਈ ਦੇ ਪੋਵਾਈ ਇਲਾਕੇ ਦੀ ਇੱਕ ਸੁਪਰ ਮਾਰਕੀਟ ਵਿੱਚ ਅੱਜ ਸਵੇਰੇ ਅੱਗ ਲੱਗ ਗਈ। ਇਹ ਜਾਣਕਾਰੀ ਨਿਗਮ ਦੇ ਇੱਕ ਅਧਿਕਾਰੀ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਘਟਨਾ ਵਿੱਚ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ। ਅਧਿਕਾਰੀ ਮੁਤਾਬਕ ਪੋਵਾਈ ਇਲਾਕੇ ਵਿੱਚ ਹੀਰਾਨੰਦਾਨੀ ਦੀ ਮੁੱਖ ਸੜਕ ’ਤੇ ਹਾਇਕੋ ਸੁਪਰ ਮਾਰਕੀਟ ਵਿੱਚ ਅੱਗ ਲੱਗਣ ਦੀ ਸੂਚਨਾ ਅੱਜ ਸਵੇਰੇ 6.15 ਵਜੇ ਮਿਲੀ। ਉਨ੍ਹਾਂ ਦੱਸਿਆ ਕਿ 9 ਫਾਇਰ ਬ੍ਰਿਗੇਡ ਗੱਡੀਆਂ ਹੋਰ ਉਪਕਰਨਾਂ ਸਮੇਤ ਮੌਕੇ ’ਤੇ ਭੇਜੀਆਂ ਗਈਆਂ। ਅਧਿਕਾਰੀ ਨੇ ਦੱਸਿਆ ਕਿ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅਧਿਕਾਰੀ ਮੁਤਾਬਕ ਘਟਨਾ ’ਚ ਕੋਈ ਵੀ ਜ਼ਖ਼ਮੀ ਨਹੀਂ ਹੋਇਆ।