ਮੁੰਬਈ, 13 ਜੁਲਾਈ
ਮੁੰਬਈ ਦੀ ਇਕ ਵਿਸ਼ੇਸ਼ ਅਦਾਲਤ ਨੇ ਬੌਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਖਾਨ ਦੀ ਉਹ ਅਪੀਲ ਬੁੱਧਵਾਰ ਨੂੰ ਮਨਜ਼ੂਰ ਕਰ ਲਈ ਜਿਸ ਵਿਚ ਉਸ ਨੇ ਆਪਣਾ ਪਾਸਪੋਰਟ ਵਾਪਸ ਕਰਨ ਦੀ ਬੇਨਤੀ ਕੀਤੀ ਸੀ। ਅਦਾਲਤ ਨੇ ਆਰੀਅਨ ਦਾ ਜ਼ਮਾਨਤ ਬਾਂਡ ਵੀ ਰੱਦ ਕਰ ਦਿੱਤਾ ਹੈ। ਕਰੂਜ਼ ਡਰੱਗ ਮਾਮਲੇ ਵਿੱਚ ਐਨਸੀਬੀ ਨੇ ਆਰੀਅਨ ਖਾਨ ਨੂੰ ਕਲੀਨ ਚਿੱਟ ਦਿੱਤੀ ਹੈ। ਆਰੀਅਨ ਨੇ ਜ਼ਮਾਨਤ ਦੀਆਂ ਸ਼ਰਤਾਂ ਤਹਿਤ ਅਦਾਲਤ ਵਿੱਚ ਆਪਣਾ ਪਾਸਪੋਰਟ ਜਮ੍ਹਾਂ ਕਰਾਇਆ ਸੀ। -ਏਜੰਸੀ