DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Mumbai Fire: ਮੁੰਬਈ ਵਿਚ ਇਮਾਰਤ ਨੂੰ ਅੱਗ; 2 ਹਲਾਕ; 8 ਜ਼ਖਮੀ

ਅੱਗ 'ਤੇ ਕਾਬੂ ਪਾਉਣ ਲਈ 8 ਫਾਇਰ ਟੈਂਡਰ ਮੌਕੇ 'ਤੇ ਭੇਜੇ

  • fb
  • twitter
  • whatsapp
  • whatsapp
Advertisement

ਮੁੰਬਈ ਦੇ ਚਰਚ ਰੋਡ 'ਤੇ ਸਥਿਤ ਇੱਕ 12-ਮੰਜ਼ਿਲਾ ਇਮਾਰਤ ਦੀ 11ਵੀਂ ਮੰਜ਼ਿਲ 'ਤੇ ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਅੱਠ ਹੋਰ ਜ਼ਖਮੀ ਹੋ ਗਏ।

ਇਹ ਅੱਗ ਵਿਲੇ ਪਾਰਲੇ ਵਿੱਚ ਸਕੂਲ ਨੇੜੇ ਸਥਿਤ 'ਸ਼ਾਂਤਾ ਭਵਨ' ਇਮਾਰਤ ਵਿੱਚ ਲੱਗੀ। ਫਾਇਰ ਅਫਸਰ ਵੀ. ਭੋਸਲੇ ਅਨੁਸਾਰ ਅੱਗ 'ਤੇ ਕਾਬੂ ਪਾਉਣ ਲਈ 8 ਫਾਇਰ ਟੈਂਡਰ ਮੌਕੇ 'ਤੇ ਭੇਜੇ ਗਏ ਅਤੇ ਇਮਾਰਤ ਦੀ ਛੱਤ 'ਤੇ ਫਸੇ 15 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਬ੍ਰਿਹਨਮੁੰਬਈ ਨਗਰ ਨਿਗਮ (BMC) ਦੇ ਅਧਿਕਾਰੀਆਂ ਅਨੁਸਾਰ ਮ੍ਰਿਤਕਾਂ ਦੀ ਪਛਾਣ 2 ਸਾਲਾ ਅਬੀਰ ਅਤੇ 23 ਸਾਲਾ ਅੰਕਿਤਾ ਵਜੋਂ ਹੋਈ ਹੈ। ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਵਿੱਚੋਂ ਦੋ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਅਤੇ ਬਾਕੀ ਜ਼ਖਮੀਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਅੱਗ ਲੱਗਣ ਦੇ ਸਹੀ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

Advertisement

ਇਸ ਤੋਂ ਪਹਿਲਾਂ ਐਤਵਾਰ ਦੇਰ ਰਾਤ ਮੁੰਬਈ ਦੇ ਬਾਈਕੁਲਾ ਪੁਲੀਸ ਥਾਣੇ ਦੀ ਪਹਿਲੀ ਮੰਜ਼ਿਲ 'ਤੇ ਸਥਿਤ ਇੱਕ ਕਮਰੇ ਵਿੱਚ ਅੱਗ ਲੱਗ ਗਈ ਸੀ, ਜੋ ਤੇਜ਼ੀ ਨਾਲ ਨਾਲ ਦੇ ਕਮਰਿਆਂ ਵਿੱਚ ਫੈਲ ਗਈ। ਹਾਲਾਂਕਿ ਇਸ ਘਟਨਾ ਵਿੱਚ ਕਿਸੇ ਦੇ ਜਾਨੀ ਨੁਕਸਾਨ ਜਾਂ ਵੱਡੇ ਮਾਲੀ ਨੁਕਸਾਨ ਤੋਂ ਬਚਾਅ ਰਿਹਾ।

Advertisement

Advertisement
×