ਮੁੰਬਈ: ਭਾਜਪਾ ਨੇਤਾ ਸੋਮਈਆ ਦੀ ਵੀਡੀਓ ਮਾਮਲੇ ਦੀ ਜਾਂਚ ਸ਼ੁਰੂ
ਮੁੰਬਈ, 19 ਜੁਲਾਈ ਮੁੰਬਈ ਪੁਲੀਸ ਨੇ ਭਾਜਪਾ ਨੇਤਾ ਕਿਰੀਟ ਸੋਮਈਆ ਦੇ ਕਥਿਤ ਵੀਡੀਓ ਦੇ ਸਬੰਧ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ, ਜਿਸ ਵਿੱਚ ਉਹ ਇਤਰਾਜ਼ਯੋਗ ਹਾਲਤ ਵਿੱਚ ਨਜ਼ਰ ਆ ਰਹੇ ਹਨ। ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਰਾਜ...
Advertisement
ਮੁੰਬਈ, 19 ਜੁਲਾਈ
ਮੁੰਬਈ ਪੁਲੀਸ ਨੇ ਭਾਜਪਾ ਨੇਤਾ ਕਿਰੀਟ ਸੋਮਈਆ ਦੇ ਕਥਿਤ ਵੀਡੀਓ ਦੇ ਸਬੰਧ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ, ਜਿਸ ਵਿੱਚ ਉਹ ਇਤਰਾਜ਼ਯੋਗ ਹਾਲਤ ਵਿੱਚ ਨਜ਼ਰ ਆ ਰਹੇ ਹਨ। ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਰਾਜ ਵਿਧਾਨ ਪਰਿਸ਼ਦ 'ਚ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ। ਫੜਨਵੀਸ ਰਾਜ ਦੇ ਗ੍ਰਹਿ ਮੰਤਰੀ ਵੀ ਹਨ। ਫੜਨਵੀਸ ਨੂੰ ਲਿਖੇ ਪੱਤਰ 'ਚ ਸਾਬਕਾ ਸੰਸਦ ਮੈਂਬਰ ਸੋਮਈਆ ਨੇ ਵੀਡੀਓ ਦੀ ਪ੍ਰਮਾਣਿਕਤਾ 'ਤੇ ਸਵਾਲ ਉਠਾਏ ਹਨ ਅਤੇ ਜਾਂਚ ਦੀ ਮੰਗ ਕੀਤੀ ਹੈ। ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁੰਬਈ ਕ੍ਰਾਈਮ ਬ੍ਰਾਂਚ ਮਾਮਲੇ ਦੀ ਜਾਂਚ ਕਰ ਰਹੀ ਹੈ।
Advertisement
Advertisement
Advertisement
×