ਮੁੰਬਈ, 7 ਅਗਸਤਮੁੰਬਈ ਦੇ ਤਿੰਨ ਵੱਡੇ ਰੇਲਵੇ ਸਟੇਸ਼ਨਾਂ ਅਤੇ ਅਭਿਨੇਤਾ ਅਮਿਤਾਭ ਬੱਚਨ ਦੇ ਬੰਗਲੇ ਵਿੱਚ ਬੰਬ ਰੱਖਣ ਬਾਰੇ ਅਣਪਛਾਤੇ ਵਿਅਕਤੀ ਵੱਲੋਂ ਪੁਲੀਸ ਨੂੰ ਕੀਤੇ ਫੋਨ ਤੋਂ ਬਾਅਦ ਸੁਰੱਖਿਆ ਏਜੰਸੀਆਂ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ। ਹਾਲਾਂਕਿ ਬਾਅਦ ਵਿੱਚ ਇਹ ਅਫਵਾਹ ਨਿਕਲੀ। ਪੁਲੀਸ ਨੇ ਠਾਣੇ ਜ਼ਿਲ੍ਹੇ ਦੇ ਦੋ ਵਿਅਕਤੀਆਂ ਨੂੰ ਇਸ ਸਬੰਧ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ, ਜਿਨ੍ਹਾਂ ਵਿਚੋਂ ਇਕ ਟਰੱਕ ਡਰਾਈਵਰ ਹੈ। ਪੁਲੀਸ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੁੱਕਰਵਾਰ ਰਾਤ ਨੂੰ ਫੋਨ ਆਇਆ ਮਿਲੀ, ਜਿਸ ਤੋਂ ਬਾਅਦ ਇਨ੍ਹਾਂ ਚਾਰ ਥਾਵਾਂ ‘ਤੇ ਤਲਾਸ਼ੀ ਲਈ ਗਈ ਪਰ ਕੁਝ ਵੀ ਸ਼ੱਕੀ ਨਹੀਂ ਮਿਲਿਆ। ਪੁਲੀਸ ਅਧਿਕਾਰੀ ਨੇ ਦੱਸਿਆ, “ਮੁੰਬਈ ਪੁਲੀਸ ਦੇ ਮੁੱਖ ਕੰਟਰੋਲ ਰੂਮ ਵਿੱਚ ਸ਼ੁੱਕਰਵਾਰ ਰਾਤ ਕਰੀਬ 9:45 ਵਜੇ ਫੋਨ ਆਇਆ ਕਿ ਛਤਰਪਤੀ ਸ਼ਿਵਾਜੀ ਮਹਾਰਾਜ ਟਰਮੀਨਸ (ਸੀਐੱਸਐੱਮਟੀ), ਭਾਇਖਲਾ, ਦਾਦਰ ਰੇਲਵੇ ਸਟੇਸ਼ਨ ਅਤੇ ਅਦਾਕਾਰ ਅਮਿਤਾਭ ਬੱਚਨ ਦੇ ਜੁਹੂ ਦੇ ਬੰਗਲੇ ਵਿੱਚ ਬੰਬ ਰੱਖੇ ਗਏ ਹਨ।