ਮੁੰਬਈ, 6 ਅਗਸਤ
ਮੁੰਬਈ ਅਤੇ ਇਸ ਨਾਲ ਲੱਗਦੇ ਇਲਾਕਿਆਂ ਵਿਚ ਬੁੱਧਵਾਰ ਨੂੰ ਭਾਰੀ ਮੀਂਹ ਪੈਣ ਤੋਂ ਬਾਅਦ ਅੱਜ ਬਾਰਸ਼ ਘਟਣ ਨਾਲ ਕਈ ਇਲਾਕਿਆਂ ਵਿਚ ਪਾਣੀ ਉਤਰਨਾ ਸ਼ੁਰੂ ਹੋ ਗਿਆ। ਇਸ ਨਾਲ ਆਵਾਜਾਈ ਬਹਾਲ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਦੱਖਣੀ ਮੁੰਬਈ ਦੇ ਕੁਝ ਇਲਾਕਿਆਂ ਵਿਚ ਬੁੱਧਵਾਰ ਨੂੰ ਰਿਕਾਰਡ ਬਾਰਸ਼ ਹੋਈ ਅਤੇ ਉਥੇ ਅਜੇ ਵੀ ਪਾਣੀ ਖੜਿਆ ਹੈ। ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਸ਼ਹਿਰ ਅਤੇ ਉਪਨਗਰਾਂ ਵਿੱਚ ਭਾਰੀ ਬਾਰਸ਼ ਹੋਣ ਅਤੇ ਮੁੰਬਈ ਮਹਾਨਗਰ ਦੇ ਹਿੱਸਿਆਂ ਵਿੱਚ ਹੋਰ ਵਧੇਰੇ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ।