ਮੁੰਬਈ, 23 ਅਪਰੈਲ
ਸ਼ਿਵ ਸੈਨਾ ਦੇ ਵਰਕਰਾਂ ਨੇ ਅੱਜ ਸਵੇਰੇ ਇਥੇ ਖਾਰ ਇਲਾਕੇ ਵਿੱਚ ਮਹਾਰਾਸ਼ਟਰ ਦੇ ਵਿਧਾਇਕ ਰਵੀ ਰਾਣਾ ਅਤੇ ਉਨ੍ਹਾਂ ਦੀ ਪਤਨੀ ਸੰਸਦ ਮੈਂਬਰ ਨਵਨੀਤ ਕੌਰ ਰਾਣਾ ਦੇ ਰਿਹਾਇਸ਼ੀ ਕੰਪਲੈਕਸ ਵਿੱਚ ਬੈਰੀਕੇਡ ਤੋੜ ਕੇ ਅੰਦਰ ਜਾਣ ਦੀ ਕੋਸ਼ਿਸ਼ ਕੀਤੀ। ਇਸ ਜੋੜੇ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਦੇ ਘਰ ਦੇ ਬਾਹਰ ਹਨੂੰਮਾਨ ਚਾਲੀਸਾ ਦਾ ਪਾਠ ਕਰਨ ਦਾ ਐਲਾਨ ਕੀਤਾ ਸੀ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਨੇ ਸਥਿਤੀ ਨੂੰ ਕਾਬੂ ਵਿੱਚ ਕੀਤਾ ਹੋਇਆ ਹੈ ਤੇ ਰਾਣਾ ਜੋੜੇ ਨੂੰ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਕਿਉਂਕਿ ਉਪਨਗਰੀ ਖਾਰ ਵਿੱਚ ਸ਼ਿਵ ਸੈਨਾ ਦੇ ਵੱਡੀ ਗਿਣਤੀ ਵਰਕਰਾਂ ਦੇ ਉਨ੍ਹਾਂ ਦੇ ਘਰ ਦੇ ਬਾਹਰ ਖੜ੍ਹੇ ਹੋਣ ਕਾਰਨ ਸਥਿਤੀ ਵਿਗੜ ਸਕਦੀ ਹੈ।