ਮੁੰਬਈ, 20 ਅਕਤੂਬਰ
ਮੁੰਬਈ ਦੇ ਮਸ਼ਹੂਰ ਰੀਅਲ ਅਸਟੇਟ ਡਿਵੈਲਪਰ ਨੇ ਕਥਿਤ ਤੌਰ ‘ਤੇ ਰਿਹਾਇਸ਼ੀ ਇਮਾਰਤ ਦੀ 23ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲੀਸ ਨੇ ਦੱਸਿਆ ਕਿ 57 ਸਾਲ ਦੇ ਬਿਲਡਰ ਪਾਰਸ ਪੋਰਵਾਲ ਨੇ ਇਹ ਕਦਮ ਕਿਉਂ ਚੁੱਕਿਆ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਮੱਧ ਮੁੰਬਈ ਦੇ ਕਾਲਾਚੌਕੀ ਇਲਾਕੇ ‘ਚ ਸਵੇਰੇ ਵਾਪਰੀ, ਜਿਸ ਤੋਂ ਬਾਅਦ ਪੁਲਸ ਮੌਕੇ ‘ਤੇ ਪਹੁੰਚੀ।