ਨਵੀਂ ਦਿੱਲੀ: ਭਾਜਪਾ ਸੰਸਦ ਮੈਂਬਰ ਵਰੁਣ ਗਾਂਧੀ ਨੇ ਕਿਹਾ ਹੈ ਕਿ ਲਖੀਮਪੁਰ ਖੀਰੀ ’ਚ ਕਿਸਾਨਾਂ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਧਾਰਾ 302 ਤਹਿਤ ਹੱਤਿਆ ਦਾ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਸੰਜਮ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ। ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਲਿਖੀ ਚਿੱਠੀ ’ਚ ਵਰੁਣ ਨੇ ਤੈਅ ਸਮੇਂ ’ਚ ਇਸ ਕੇਸ ਦੀ ਸੀਬੀਆਈ ਤੋਂ ਜਾਂਚ ਕਰਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਮ੍ਰਿਤਕ ਕਿਸਾਨਾਂ ਦੇ ਵਾਰਸਾਂ ਨੂੰ ਇਕ-ਇਕ ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦੀ ਵੀ ਮੰਗ ਕੀਤੀ ਹੈ। -ਪੀਟੀਆਈ