DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Honor killing: ਮਾਮੇ ਦੀ ਧੀ ਨਾਲ ਵਿਆਹ ਕਰਵਾਉਣ ਵਾਲੇ ਦਾ ਕਤਲ

ਨੌਜਵਾਨ ਦੇ ਘਰ ਆ ਕੇ ਮਾਰੀਆਂ ਗੋਲੀਆਂ; ਪਿਤਾ ਦੀ ਹਾਲਤ ਗੰਭੀਰ

  • fb
  • twitter
  • whatsapp
  • whatsapp
featured-img featured-img
ਮ੍ਰਿਤਕ ਅੰਮ੍ਰਿਤਪਾਲ ਸਿੰਘ ਦੀ ਫਾਈਲ ਫੋਟੋ।
Advertisement
ਇਲਾਕੇ ਦੇ ਪਿੰਡ ਪੰਜਵੜ ਵਿੱਚ ਲੰਘੀ ਰਾਤ ਅਣਖ ਖਾਤਰ ਨੌਜਵਾਨ ਦਾ ਉਸ ਦੇ ਸਹੁਰਾ ਪਰਿਵਾਰ ਵਾਲਿਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਦੌਰਾਨ ਗੋਲੀ ਲੱਗਣ ਕਾਰਨ ਲੜਕੇ ਦਾ ਪਿਤਾ ਵੀ ਗੰਭੀਰ ਜ਼ਖ਼ਮੀ ਹੋ ਗਿਆ।ਅੰਮ੍ਰਿਤਪਾਲ ਸਿੰਘ (27) ਨੇ ਕੁਝ ਸਮਾਂ ਪਹਿਲਾਂ ਹੀ ਆਪਣੇ ਮਾਮੇ ਦੀ ਧੀ ਨਾਲ ਪ੍ਰੇਮ ਵਿਆਹ ਕਰਵਾਇਆ ਸੀ। ਇਸ ਵਿਆਹ ਨੂੰ ਲੜਕੀ ਦਾ ਪਰਿਵਾਰ ਸਵੀਕਾਰ ਨਹੀਂ ਸੀ ਕਰ ਰਿਹਾ। ਲੜਕੀ ਦਾ ਪਿਤਾ ਅਤੇ ਹੋਰਨਾਂ ਚਾਰ ਜਣੇ ਹਥਿਆਰਾਂ ਨਾਲ ਲੈਸ ਹੋ ਕੇ ਲੰਘੀ ਰਾਤ ਲੜਕੇ ਵਾਲਿਆਂ ਦੇ ਘਰ ਪੁੱਜੇ। ਇਸ ਦੌਰਾਨ ਦੋਹਾਂ ਧਿਰਾਂ ਦਰਮਿਆਨ ਤਕਰਾਰ ਹੋ ਗਈ ਤੇ ਇਹ ਤਕਰਾਰ ਐਨੀ ਵਧ ਗਈ ਕਿ ਲੜਕੀ ਦੇ ਪੇਕਾ ਪਰਿਵਾਰ ਵਾਲਿਆਂ ਨੇ ਅੰਮ੍ਰਿਤਪਾਲ ਸਿੰਘ ਉੱਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਨਾਲ ਅੰਮ੍ਰਿਤਪਾਲ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਦੌਰਾਨ ਅੰਮ੍ਰਿਤਪਾਲ ਦੇ ਪਿਤਾ ਕਸ਼ਮੀਰ ਸਿੰਘ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਥਾਣਾ ਝਬਾਲ ਦੇ ਮੁਖੀ ਸਬ ਇੰਸਪੈਕਟਰ ਜੁਗਰਾਜ ਸਿੰਘ ਨੇ ਦੱਸਿਆ ਕਿ ਕਸ਼ਮੀਰ ਸਿੰਘ ਦੇ ਬਿਆਨਾਂ ’ਤੇ ਘਟਨਾ ਦੇ ਸਬੰਧ ’ਚ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਵਿੱਚ ਪੰਜ ਜਣੇ ਸ਼ਾਮਲ ਸਨ, ਜਿਨ੍ਹਾਂ ਨੇ ਗੋਲੀਆਂ ਮਾਰ ਕੇ ਅੰਮ੍ਰਿਤਪਾਲ ਦੀ ਹੱਤਿਆ ਕਰ ਦਿੱਤੀ ਅਤੇ ਉਸ ਦੇ ਪਿਤਾ ਕਸ਼ਮੀਰ ਸਿੰਘ ਨੂੰ ਜ਼ਖ਼ਮੀ ਕਰ ਦਿੱਤਾ।

Advertisement

Advertisement
Advertisement
×