ਜੈਪੁਰ, 11 ਮਈ
ਰਾਜਸਥਾਨ ਦੇ ਭੀਲਵਾੜਾ ਸ਼ਹਿਰ ਵਿੱਚ ਘੱਟ ਗਿਣਤੀ ਭਾਈਚਾਰੇ ਦੇ ਦੋ ਵਿਅਕਤੀਆਂ ਵੱਲੋਂ 20 ਸਾਲਾ ਵਿਅਕਤੀ ਦੀ ਕਥਿਤ ਤੌਰ ‘ਤੇ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜਿਸ ਕਾਰਨ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਮੋਬਾਈਲ ਇੰਟਰਨੈਟ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸੱਜੇ-ਪੱਖੀ ਸਮੂਹਾਂ ਨੇ ਮੰਗਲਵਾਰ ਦੇਰ ਰਾਤ ਵਾਪਰੀ ਘਟਨਾ ਦੇ ਰੋਸ ਵਜੋਂ ਵਪਾਰੀਆਂ ਨੂੰ ਆਪਣੀਆਂ ਦੁਕਾਨਾਂ ਬੰਦ ਰੱਖਣ ਦਾ ਸੱਦਾ ਦਿੱਤਾ। ਭੀਲਵਾੜਾ ਦੇ ਸ਼ਾਸਤਰੀ ਨਗਰ ਦੇ ਰਹਿਣ ਵਾਲੇ ਆਦਰਸ਼ ਤਾਪੜੀਆ ‘ਤੇ ਘੱਟ ਗਿਣਤੀ ਭਾਈਚਾਰੇ ਦੇ ਦੋ ਵਿਅਕਤੀਆਂ ਨੇ ਹਮਲਾ ਕਰ ਦਿੱਤਾ। ਪੁਲੀਸ ਨੇ ਦੱਸਿਆ ਕਿ ਉਸ ਦੀ ਹੱਤਿਆ ਕੋਤਵਾਲੀ ਥਾਣੇ ਅਧੀਨ ਪੈਂਦੇ ਇਲਾਕੇ ਵਿੱਚ ਹੋਈ ਸੀ। ਸਮੂਹਾਂ ਦੇ ਮੈਂਬਰਾਂ ਨੇ ਮੁਰਦਾਘਰ ਦੇ ਬਾਹਰ ਪ੍ਰਦਰਸ਼ਨ ਵੀ ਕੀਤਾ ਜਿੱਥੇ ਤਾਪੜੀਆ ਦੀ ਲਾਸ਼ ਰੱਖੀ ਹੋਈ ਹੈ ਅਤੇ ਮਾਮਲੇ ਵਿੱਚ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ। ਪੁਲੀਸ ਨੇ ਦੱਸਿਆ ਕਿ ਸਥਿਤੀ ਨੂੰ ਦੇਖਦੇ ਹੋਏ ਖੇਤਰ ਵਿੱਚ ਵਾਧੂ ਪੁਲੀਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।