ਜੋਗਿੰਦਰ ਸਿੰਘ ਮਾਨ
ਮਾਨਸਾ, 3 ਨਵੰਬਰ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਵਿੱਚ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ਪੰਜਾਬੀ ਗਾਇਕ ਮਨਕੀਰਤ ਔਲਖ ਅਤੇ ਦਿਲਪ੍ਰੀਤ ਢਿੱਲੋਂ ਤੋਂ ਪੁੱਛ-ਪੜਤਾਲ ਕੀਤੀ ਹੈ। ਐੱਨਆਈਏ ਵਲੋਂ ਇਹ ਪੁੱਛਗਿੱਛ ਮਰਹੂਮ ਪੰਜਾਬੀ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਵਲੋਂ ਪੰਜਾਬ ਸਰਕਾਰ ਨੂੰ ਦਿੱਤੀ ਖੁੱਲ੍ਹੀ ਚੁਣੌਤੀ ਤੋਂ ਬਾਅਦ ਕੀਤੀ ਗਈ ਹੈ। ਦੋਵਾਂ ਗਾਇਕਾਂ ਨੂੰ ਐੱਨਆਈਏ ਦੇ ਦਿੱਲੀ ਸਥਿਤ ਮੁੱਖ ਦਫ਼ਤਰ ਵਿਚ ਸੱਦਿਆ ਗਿਆ ਸੀ। ਐੱਨਆਈਏ ਨੇ ਫਿਲਹਾਲ ਦੋਵਾਂ ਨੂੰ ਲੋੜ ਪੈਣ ਉਤੇ ਮੁੜ ਸੱਦਣ ਦੀ ਤਾਕੀਦ ਕੀਤੀ ਹੈ।