ਸੰਗੀਤਕਾਰ ਚਰਨਜੀਤ ਆਹੂਜਾ ਦਾ ਦੇਹਾਂਤ
ਇੱਥੇ ਅੱਜ ਮਸ਼ਹੂਰ ਸੰਗੀਤਕਾਰ ਚਰਨਜੀਤ ਆਹੂਜਾ (72) ਦਾ ਦੇਹਾਂਤ ਹੋ ਗਿਆ। ਉਨ੍ਹਾਂ ਟੀ ਡੀ ਆਈ ਸਥਿਤ ਆਪਣੀ ਰਿਹਾਇਸ਼ ਵਿਖੇ ਸ਼ਾਮ 6 ਵਜੇ ਆਖਰੀ ਸਾਹ ਲਏ। ਉਹ ਪਿਛਲੇ ਕਾਫ਼ੀ ਸਮੇਂ ਤੋਂ ਲਿਵਰ ਦੇ ਕੈਂਸਰ ਤੋਂ ਪੀੜਤ ਸਨ ਅਤੇ ਉਨ੍ਹਾਂ ਦਾ ਪੀ...
Advertisement
ਇੱਥੇ ਅੱਜ ਮਸ਼ਹੂਰ ਸੰਗੀਤਕਾਰ ਚਰਨਜੀਤ ਆਹੂਜਾ (72) ਦਾ ਦੇਹਾਂਤ ਹੋ ਗਿਆ। ਉਨ੍ਹਾਂ ਟੀ ਡੀ ਆਈ ਸਥਿਤ ਆਪਣੀ ਰਿਹਾਇਸ਼ ਵਿਖੇ ਸ਼ਾਮ 6 ਵਜੇ ਆਖਰੀ ਸਾਹ ਲਏ। ਉਹ ਪਿਛਲੇ ਕਾਫ਼ੀ ਸਮੇਂ ਤੋਂ ਲਿਵਰ ਦੇ ਕੈਂਸਰ ਤੋਂ ਪੀੜਤ ਸਨ ਅਤੇ ਉਨ੍ਹਾਂ ਦਾ ਪੀ ਜੀ ਆਈ ਚੰਡੀਗੜ੍ਹ ਤੋਂ ਇਲਾਜ ਚੱਲ ਰਿਹਾ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ 22 ਸਤੰਬਰ ਨੂੰ ਮੁਹਾਲੀ ਦੇ ਬਲੌਂਗੀ ਸਥਿਤ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ। ਉਨ੍ਹਾਂ ਦੇ ਪਰਿਵਾਰ ’ਚ ਪਿੱਛੇ ਪਤਨੀ ਸੰਗੀਤਾ ਆਹੂਜਾ ਅਤੇ ਚਾਰ ਪੁੱਤਰ ਸਚਿਨ ਆਹੂਜਾ, ਪੰਕਜ ਆਹੂਜਾ, ਲਵ ਆਹੂਜਾ ਅਤੇ ਕੁਸ਼ ਆਹੂਜਾ ਹਨ। ਉਨ੍ਹਾਂ ਦੇ ਪੁੱਤਰ ਵੀ ਸੰਗੀਤ ਨਾਲ ਜੁੜੇ ਹੋਏ ਹਨ। ਚਰਨਜੀਤ ਆਹੂਜਾ ਨੇ ਪੰਜਾਬ ਦੇ ਬਹੁਤ ਸਾਰੇ ਕਲਾਕਾਰਾਂ ਨੂੰ ਆਪਣੀਆਂ ਸੰਗੀਤਕ ਧੁਨਾਂ ਦੇ ਕੇ ਬੁਲੰਦੀਆਂ ’ਤੇ ਪਹੁੰਚਾਇਆ। ਉਨ੍ਹਾਂ ਪੰਜਾਬੀ ਅਤੇ ਹਿੰਦੀ ਫ਼ਿਲਮਾਂ ਵਿੱਚ ਵੀ ਸੰਗੀਤ ਦਿੱਤਾ। ਉਹ ਪਹਿਲਾਂ ਦਿੱਲੀ ਤੋਂ ਆਪਣਾ ਸਟੂਡੀਓ ਚਲਾਉਂਦੇ ਸਨ ਪਰ ਪਿਛਲੇ ਕਾਫ਼ੀ ਸਮੇਂ ਤੋਂ ਉਨ੍ਹਾਂ ਆਪਣਾ ਕੰਮ ਮੁਹਾਲੀ ਤਬਦੀਲ ਕਰ ਲਿਆ ਸੀ।
Advertisement
Advertisement
×