ਭਾਜਪਾ ਨੂੰ ਹਰਾਉਣ ਲਈ ਮੁਸਲਮਾਨ ਬਸਪਾ ਦਾ ਸਾਥ ਦੇਣ: ਮਾਇਆਵਤੀ
ਭਾਜਪਾ ਨੂੰ ਮਜ਼ਬੂਤੀ ਲਈ ਕਾਂਗਰਸ ਤੇ ਸਮਾਜਵਾਦੀ ਪਾਰਟੀ ਦੀਆਂ ਨੀਤੀਆਂ ਨੂੰ ਦੱਸਿਆ ਜ਼ਿੰਮੇਵਾਰ
Advertisement
ਬਹੁਜਨ ਸਮਾਜ ਪਾਰਟੀ (ਬਸਪਾ) ਪ੍ਰਧਾਨ ਮਾਇਆਵਤੀ ਨੇ ਮੁਸਲਿਮ ਭਾਈਚਾਰੇ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਵਿੱਚ ਭਾਜਪਾ ਨੂੰ ਹਰਾਉਣ ਲਈ ਸਮਾਜਵਾਦੀ ਪਾਰਟੀ ਤੇ ਕਾਂਗਰਸ ਦੀ ਬਜਾਏ ਬਸਪਾ ਨੂੰ ਸਮਰਥਨ ਦੇਣ। ਉਨ੍ਹਾਂ ਕਿਹਾ ਕਿ ਮੁਸਲਮਾਨਾਂ ਵੱਲੋਂ ਵੱਡੀ ਗਿਣਤੀ ਸਮਾਜਵਾਦੀ ਪਾਰਟੀ ਦੇ ਹੱਕ ਵਿੱਚ ਵੋਟ ਪਾਉਣ ਬਾਵਜੂਦ ਸਮਾਜਵਾਦੀ ਪਾਰਟੀ ਭਾਜਪਾ ਨੂੰ ਲਾਂਭੇ ਨਹੀਂ ਕਰ ਸਕੀ। ਉਨ੍ਹਾਂ ਇਹ ਟਿੱਪਣੀ ਇੱਥੇ ਪਾਰਟੀ ਦੇ ‘ਮੁਸਲਿਮ ਸਮਾਜ ਭਾਈਚਾਰਾ ਸੰਗਠਨ’ ਦੀ ਮੀਟਿੰਗ ਦੌਰਾਨ ਕੀਤੀ।
ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਦੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਅਤੇ ਇਸ ਤੋਂ ਪਹਿਲਾਂ ਦੀਆਂ ਕਈ ਚੋਣਾਂ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਮੁਸਲਮਾਨਾਂ ਵੱਲੋਂ ਪੂਰਾ ਸਮਰਥਨ ਦੇਣ ਬਾਵਜੂਦ ਸਮਾਜਵਾਦੀ ਪਾਰਟੀ ਤੇ ਕਾਂਗਰਸ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨ ਵਿੱਚ ਅਸਫਲ ਰਹੀਆਂ ਹਨ। ਇਸ ਦੇ ਉਲਟ ਬਸਪਾ ਨੂੰ ਸੀਮਤ ਮੁਸਲਿਮ ਭਾਈਚਾਰੇ ਦਾ ਸਮਰਥਨ ਮਿਲਿਆ, ਜਿਸ ਨਾਲ ਬਸਪਾ ਭਾਜਪਾ ਨੂੰ ਹਰਾਉਣ ਵਿੱਚ ਕਾਮਯਾਬ ਹੋਈ ਤੇ 2007 ਵਿੱਚ ਸੂਬੇ ਵਿੱਚ ਬਹੁਮਤ ਵਾਲੀ ਸਰਕਾਰ ਬਣਾਈ।
Advertisement
Advertisement
