ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਐੱਮਵੀਏ ਮਹਾਰਾਸ਼ਟਰ ਦੇ ਲੋਕਾਂ ਨੂੰ ਢੁੱਕਵਾਂ ਬਦਲ ਦੇਵੇਗਾ: ਸ਼ਰਦ ਪਵਾਰ

ਪੁਣੇ, 20 ਜੁਲਾਈ ਐੱਨਸੀਪੀ (ਐੱਸਪੀ) ਮੁਖੀ ਸ਼ਰਦ ਪਵਾਰ ਨੇ ਸ਼ਨਿਚਰਵਾਰ ਨੂੰ ਕਿਹਾ ਹੈ ਕਿ ਮਹਾ ਵਿਕਾਸ ਅਘਾੜੀ (ਐੱਮਵੀਏ) ਗੱਠਜੋੜ ਆਉਂਦੀਆਂ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ’ਚ ਇਕਜੁੱਟ ਹੋ ਕੇ ਕੰਮ ਕਰੇਗਾ ਅਤੇ ਸੂਬੇ ਦੇ ਲੋਕਾਂ ਨੂੰ ਢੁੱਕਵਾਂ ਬਦਲ ਦਿੱਤਾ ਜਾਵੇਗਾ। ਇਥੇ...
Advertisement

ਪੁਣੇ, 20 ਜੁਲਾਈ

ਐੱਨਸੀਪੀ (ਐੱਸਪੀ) ਮੁਖੀ ਸ਼ਰਦ ਪਵਾਰ ਨੇ ਸ਼ਨਿਚਰਵਾਰ ਨੂੰ ਕਿਹਾ ਹੈ ਕਿ ਮਹਾ ਵਿਕਾਸ ਅਘਾੜੀ (ਐੱਮਵੀਏ) ਗੱਠਜੋੜ ਆਉਂਦੀਆਂ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ’ਚ ਇਕਜੁੱਟ ਹੋ ਕੇ ਕੰਮ ਕਰੇਗਾ ਅਤੇ ਸੂਬੇ ਦੇ ਲੋਕਾਂ ਨੂੰ ਢੁੱਕਵਾਂ ਬਦਲ ਦਿੱਤਾ ਜਾਵੇਗਾ। ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਵਾਰ ਨੇ ਕਿਹਾ ਕਿ ਗੱਠਜੋੜ ’ਚ ਸਾਰੇ ਇਕ ਬਰਾਬਰ ਹਨ। ਉਨ੍ਹਾਂ ਕਿਹਾ ਕਿ ਜੋ ਮਸਲਾ ਸਾਹਮਣੇ ਆਵੇਗਾ, ਉਸ ਨੂੰ ਰਲ ਕੇ ਸੁਲਝਾ ਲਿਆ ਜਾਵੇਗਾ। ਪਵਾਰ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਵੀ ਆਗੂਆਂ ਦੀਆਂ ਵਧੇਰੇ ਆਸਾਂ ਅਤੇ ਮੰਗਾਂ ਸਨ ਜਿਨ੍ਹਾਂ ਦਾ ਹੱਲ ਕੱਢ ਲਿਆ ਗਿਆ ਸੀ ਅਤੇ ਐੱਮਵੀਏ ਨੇ ਸੂਬੇ ਦੀਆਂ 48 ’ਚੋਂ 30 ਲੋਕ ਸਭਾ ਸੀਟਾਂ ’ਤੇ ਜਿੱਤ ਹਾਸਲ ਕੀਤੀ ਸੀ। ਅਜੀਤ ਪਵਾਰ ਦੀ ਅਗਵਾਈ ਹੇਠਲੇ ਧੜੇ ’ਚੋਂ ਉਨ੍ਹਾਂ ਨਾਲ ਰਲਣ ਵਾਲੇ ਆਗੂਆਂ ਬਾਰੇ ਸਵਾਲ ਪੁੱਛੇ ਜਾਣ ’ਤੇ ਪਵਾਰ ਨੇ ਕਿਹਾ ਕਿ ਜਿਨ੍ਹਾਂ ਨੇ ਲੋਕ ਸਭਾ ਚੋਣਾਂ ’ਚ ਸਾਡੇ ਉਮੀਦਵਾਰਾਂ ਨੂੰ ਜਿਤਾਉਣ ਲਈ ਕੰਮ ਕੀਤਾ ਸੀ, ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨਾ ਪਾਰਟੀ ਦਾ ਫ਼ਰਜ਼ ਹੈ। -ਪੀਟੀਆਈ

Advertisement

Advertisement
Show comments