ਜੈਪੁਰ, 11 ਜੁਲਾਈ
ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਵਿਰੋਧੀ ਧਿਰ ਭਾਜਪਾ ’ਤੇ ਊਨ੍ਹਾਂ ਦੇ ਵਿਧਾਇਕਾਂ ਨੂੰ ਵੱਡੀ ਰਕਮ ਦੇ ਕੇ ਊਨ੍ਹਾਂ ਦੀ ਸਰਕਾਰ ਡੇਗਣ ਦੀਆਂ ਕੋਸ਼ਿਸ਼ਾਂ ਕਰਨ ਦੇ ਦੋਸ਼ ਲਾਏ ਹਨ। ਊਨ੍ਹਾਂ ਕਿਹਾ ਕਿ ਊਨ੍ਹਾਂ ਦੀ ਸਰਕਾਰ ਸਥਿਰ ਹੈ ਅਤੇ ਆਪਣੇ ਪੰਜ ਸਾਲ ਪੂਰੇ ਕਰੇਗੀ।
ਪ੍ਰੈੱਸ ਕਾਨਫਰੰਸ ਮੌਕੇ ਊਨ੍ਹਾਂ ਦੋਸ਼ ਲਾਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਊਨ੍ਹਾਂ ਦੀ ਸਰਕਾਰ ਬਰਦਾਸ਼ਤ ਨਹੀਂ ਹੋ ਰਹੀ, ਜਿਸ ਕਰਕੇ ਸਾਜ਼ਿਸ਼ ਘੜੀ ਜਾ ਰਹੀ ਹੈ। ਮੁੱਖ ਮੰਤਰੀ ਨੇ ਦਾਅਵਾ ਕੀਤਾ, ‘‘ਕੇਂਦਰੀ ਆਗੂਆਂ ਦੇ ਕਹਿਣ ’ਤੇ ਭਾਜਪਾ ਆਗੂਆਂ ਵਲੋਂ ਖੇਡ ਖੇਡੀ ਜਾ ਰਹੀ ਹੈ। ਵਿਧਾਇਕਾਂ ਨੂੰ ਪੈਸੇ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ… 10 ਕਰੋੜ ਰੁਪਏ ਐਡਵਾਂਸ ਅਤੇ 15 ਕਰੋੜ ਰੁਪਏ ਸਰਕਾਰ ਡੇਗਣ ਤੋਂ ਬਾਅਦ।’’ ਊਨ੍ਹਾਂ ਕਿਹਾ ਕਿ ਭਾਜਪਾ ਵਲੋਂ ਲੋਕਤੰਤਰ ਦਾ ਕਤਲ ਕੀਤਾ ਜਾ ਰਿਹਾ ਹੈ ਅਤੇ ਭਾਜਪਾ ‘ਬੱਕਰਾ ਮੰਡੀ’ ਵਾਂਗ ਸਿਆਸਤ ਕਰ ਰਹੀ ਹੈ, ਜਿੱਥੇ ਬੱਕਰੀਆਂ ਨੂੰ ਖਰੀਦਿਆ ਤੇ ਵੇਚਿਆ ਜਾਂਦਾ ਹੈ। ਮੁੱਖ ਮੰਤਰੀ ਨੇ ਵਿਰੋਧੀ ਧਿਰ ਦੇ ਆਗੂ ਗੁਲਾਬ ਚੰਦ ਕਟਾਰੀਆ, ਊਪ ਆਗੂ ਰਾਜੇਂਦਰ ਰਾਠੌਰ ਅਤੇ ਭਾਜਪਾ ਦੇ ਸੂਬਾ ਪ੍ਰਧਾਨ ਸਤੀਸ਼ ਪੂਨੀਆ ਦੇ ਨਾਂ ਲੈ ਕੇ ਦਾਅਵਾ ਕੀਤਾ ਕਿ ਇਨ੍ਹਾਂ ਵਲੋਂ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਦੇ ਏਜੰਡੇ ਨੂੰ ਫੈਲਾਇਆ ਜਾ ਰਿਹਾ ਹੈ। ਦੂਜੇ ਪਾਸੇ, ਭਾਜਪਾ ਦੇ ਸੂਬਾ ਪ੍ਰਧਾਨ ਸਤੀਸ਼ ਪੁੂਨੀਆ ਨੇ ਸੂਬੇ ਦੀ ਸਿਆਸੀ ਸਥਿਤੀ ਲਈ ਕਾਂਗਰਸ ਦੀ ਅੰਦਰੂਨੀ ਲੜਾਈ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਵਲੋਂ ਧਿਆਨ ਹਟਾਊਣ ਲਈ ਭਾਜਪਾ ’ਤੇ ਦੋਸ਼ ਮੜੇ ਜਾ ਰਹੇ ਹਨ। ਊਨ੍ਹਾਂ ਕਿਹਾ ਕਿ ਊਹ (ਗਹਿਲੋਤ) ਕਾਂਗਰਸ ਦੇ ਸੀਨੀਅਰ ਆਗੂ ਹਨ ਅਤੇ ਊਨ੍ਹਾਂ ਦਾ ਦਰਦ ਜਾਇਜ਼ ਹੈ ਕਿਉਂਕਿ ਕਾਂਗਰਸ ਪੂਰੇ ਦੇਸ਼ ਵਿੱਚ ਸੁੰਗੜ ਗਈ ਹੈ। -ਪੀਟੀਆਈ
ਗਹਿਲੋਤ ਤੇ ਪਾਇਲਟ ਨੂੰ ਬਿਆਨ ਦਰਜ ਕਰਾਊਣ ਲਈ ਨੋਟਿਸ
ਜੈਪੁਰ: ਰਾਜਸਥਾਨ ਪੁਲੀਸ ਨੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਊਪ ਮੁੱਖ ਮੰਤਰੀ ਸਚਿਨ ਪਾਇਲਟ ਨੂੰ ਨੋਟਿਸ ਜਾਰੀ ਕਰਕੇ ਊਨ੍ਹਾਂ ਦੀ ਕਾਂਗਰਸ ਸਰਕਾਰ ਡੇਗਣ ਦੀਆਂ ਕਥਿਤ ਕੋਸ਼ਿਸ਼ਾਂ ਸਬੰਧੀ ਆਪਣੇ ਬਿਆਨ ਦਰਜ ਕਰਾਊਣ ਲਈ ਆਖਿਆ ਹੈ। ਸੂਤਰਾਂ ਅਨੁਸਾਰ ਪੁਲੀਸ ਦੇ ਵਿਸ਼ੇਸ਼ ਅਪਰੇਸ਼ਨਜ਼ ਗਰੁੱਪ (ਐੱਸਓਜੀ) ਨੇ ਸਰਕਾਰ ਦੇ ਚੀਫ ਵ੍ਹਿਪ ਮਹੇਸ਼ ਜੋਸ਼ੀ ਨੂੰ ਵੀ ਨੋਟਿਸ ਭੇਜ ਕੇ ਬਿਆਨ ਦਰਜ ਕਰਾਊਣ ਲਈ ਆਖਿਆ ਹੈ। ਐੱਸਓਜੀ ਵਲੋਂ ਸ਼ੁੱਕਰਵਾਰ ਨੂੰ ਦੋ ਜਣਿਆਂ ਖ਼ਿਲਾਫ਼ ਐੱਫਆਈਆਰ ਦਰਜ ਕੀਤੇ ਜਾਣ ਮਗਰੋਂ ਇਹ ਕਦਮ ਚੁੱਕਿਆ ਗਿਆ ਹੈ। ਇਨ੍ਹਾਂ ਦੋ ਜਣਿਆਂ ਨੂੰ ਅਸ਼ੋਕ ਗਹਿਲੋਤ ਦੀ ਸਰਕਾਰ ਡੇਗਣ ਲਈ ਕਾਂਗਰਸ ਦੇ ਵਿਧਾਇਕਾਂ ਦੀ ਖ਼ਰੀਦੋ-ਫਰੋਖ਼ਤ ਵਿੱਚ ਕਥਿਤ ਸ਼ਮੂਲੀਅਤ ਦੇ ਦੋਸ਼ਾਂ ਹੇਠ ਹਿਰਾਸਤ ਵਿੱਚ ਲਿਆ ਗਿਆ ਹੈ। ਸਰਕਾਰੀ ਸੂਤਰ ਅਨੁਸਾਰ, ‘‘ਮੁੱਖ ਮੰਤਰੀ, ਊੱਪ ਮੁੱਖ ਮੰਤਰੀ ਅਤੇ ਸਰਕਾਰ ਦੇ ਚੀਫ ਵ੍ਹਿਪ ਨੂੰ ਇਸ ਮਾਮਲੇ ਵਿੱਚ ਬਿਆਨ ਦਰਜ ਕਰਾਊਣ ਸਬੰਧੀ ਨੋਟਿਸ ਜਾਰੀ ਕੀਤੇ ਗਏ ਹਨ।’’ ਸੂਤਰਾਂ ਅਨੁਸਾਰ ਜਲਦੀ ਹੀ ਦਰਜਨ ਦੇ ਕਰੀਬ ਵਿਧਾਇਕਾਂ ਅਤੇ ਹੋਰਾਂ ਨੂੰ ਵੀ ਇਸ ਮਾਮਲੇ ਵਿੱਚ ਨੋਟਿਸ ਜਾਰੀ ਕੀਤੇ ਜਾ ਸਕਦੇ ਹਨ। -ਪੀਟੀਆਈ
ਰਾਜਸਥਾਨ ਸਰਕਾਰ ਦੀ ਫੁੱਟ ਜੱਗ ਜ਼ਾਹਰ ਹੋਈ: ਐੱਸਓਜੀ ਨੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਊਨ੍ਹਾਂ ਦੇ ਡਿਪਟੀ ਸਚਿਨ ਪਾਇਲਟ ਵਿਚਾਲੇ ਅਣਬਣ ਦੀ ਚਰਚਾ ਸਬੰਧੀ ਫੋਨ ਕਾਲਾਂ ਜਾਰੀ ਕੀਤੀਆਂ ਹਨ। ਇਨ੍ਹਾਂ ਫੋਨ ਕਾਲਾਂ ਵਿੱਚ ਖੁਲਾਸਾ ਹੋਇਆ ਹੈ, ‘‘ਮੁੱਖ ਮੰਤਰੀ ਅਤੇ ਊੱਪ ਮੁੱਖ ਮੰਤਰੀ ਆਹਮੋ-ਸਾਹਮਣੇ ਹਨ। ਊੱਪ ਮੁੱਖ ਮੰਤਰੀ ਦੀ ਇੱਛਾ ਮੁੱਖ ਮੰਤਰੀ ਬਣਨ ਦੀ ਹੈ ਪਰ ਭਾਜਪਾ ਆਪਣਾ ਮੁੱਖ ਮੰਤਰੀ ਲਾਊਣਾ ਚਾਹੁੰਦੀ ਹੈ। ਊੱਪ ਮੁੱਖ ਮੰਤਰੀ ਨੂੰ ਕੇਂਦਰ ਵਿੱਚ ਮੰਤਰੀ ਬਣਾਇਆ ਜਾਵੇਗਾ।’’ ਇਨ੍ਹਾਂ ਫੋਨ ਕਾਲਾਂ ਵਿੱਚ ਭਾਜਪਾ ਵਲੋਂ ਰਾਜਸਥਾਨ ਦੀ ਕਾਂਗਰਸ ਸਰਕਾਰ ਡੇਗਣ ਸਬੰਧੀ ਬਣਾਈਆਂ ਜਾ ਰਹੀਆਂ ਕਥਿਤ ਯੋਜਨਾਵਾਂ ਦਾ ਵੀ ਖ਼ੁਲਾਸਾ ਹੁੰਦਾ ਹੈ।
-ਆਈਏਐੱਨਐੱਸ