ਨਵੀਂ ਦਿੱਲੀ, 7 ਜੁਲਾਈ
ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਬਿਆਨ ਨੂੰ ਗਲਤ ਢੰਗ ਨਾਲ ਪੇਸ਼ ਕਰਨ ਕਾਰਨ ਕੁਝ ਰਾਜਾਂ ਵਿੱਚ ਐੱਫਆਈਆਰ ਦਰਜ ਕੀਤੇ ਜਾਣ ਬਾਅਦ ਸਮਾਚਾਰ ਐਂਕਰ ਰੋਹਿਤ ਰੰਜਨ ਨੇ ਅੱਜ ਸੁਪਰੀਮ ਕੋਰਟ ਵਿੱਚ ਉਸ ਦੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਕਰਨ ਦੀ ਬੇਨਤੀ ਕੀਤੀ। ਪਟੀਸ਼ਨ ਵਿੱਚ ਰੰਜਨ ਨੇ ਕਥਿਤ ਅਪਰਾਧ ਲਈ ਫ਼ੌਜਦਾਰੀ ਕਾਰਵਾਈ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ।