ਭੋਪਾਲ: ਕਾਂਗਰਸ ਦੇ ਸੀਨੀਅਰ ਆਗੂ ਦਿਗਵਿਜੈ ਸਿੰਘ ਨੇ ਮੱਧ ਪ੍ਰਦੇਸ਼ ਕਾਂਗਰਸ ਕਮੇਟੀ ਨੂੰ ‘ਭਾਰਤ ਜੋੜੋ ਯਾਤਰਾ’ ਸਬੰਧੀ ਪ੍ਰਕਾਸ਼ਿਤ ਕੀਤੀ ਜਾਣ ਵਾਲੀ ਸਮੱਗਰੀ ਵਿੱਚ ਉਨ੍ਹਾਂ (ਦਿਗਵਿਜੈ) ਦੀ ਤਸਵੀਰ ਨਾ ਵਰਤਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਮੱਧ ਪ੍ਰਦੇਸ਼ ਕਾਂਗਰਸ ਪ੍ਰਧਾਨ ਕਮਲਨਾਥ ਨੂੰ ਲਿਖੇ ਪੱਤਰ ’ਚ ਇਹ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੇ ਪ੍ਰਚਾਰ ਲਈ ਤਿਆਰ ਕੀਤੀ ਜਾ ਰਹੀ ਸਮੱਗਰੀ ਵਿੱਚ ਸੂਬਾ ਪ੍ਰਧਾਨ ਕਮਲਨਾਥ ਦੀ ਤਸਵੀਰ ਵਰਤੀ ਜਾਣੀ ਚਾਹੀਦੀ ਹੈ। -ਪੀਟੀਆਈ