ਨਵੀਂ ਦਿੱਲੀ, 28 ਜੁਲਾਈ
ਲੋਕ ਸਭਾ ਵਿਚ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਬਾਰੇ ਆਪਣੀ ਟਿੱਪਣੀ ਨੂੰ ਸਪੱਸ਼ਟ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਮੂੰਹੋਂ ਗਲਤੀ ਨਾਲ ਸ਼ਬਦ ਨਿਕਲ ਗਿਆ ਅਤੇ ਭਾਜਪਾ ਕੋਲ ਕੋਈ ਮੁੱਦਾ ਨਹੀਂ ਹੈ। ਇਸ ਲਈ ਉਹ ਇਸ ਨੂੰ ਚੁੱਕ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਰਾਸ਼ਟਰਪਤੀ ਅਹੁਦੇ ’ਤੇ ਚਾਹੇ ਕਿਸੇ ਵੀ ਭਾਈਚਾਰੇ ਦਾ ਵਿਅਕਤੀ ਬੈਠੇ ਉਹ ਉਸ ਦਾ ਪੂਰਾ ਸਤਿਕਾਰ ਕਰਦੇ ਹਨ। ਉਨ੍ਹਾਂ ਕਿਹਾ,‘ਮੈਂ ਬੰਗਾਲੀ ਹਾਂ, ਹਿੰਦੀ ਚੰਗੀ ਤਰ੍ਹਾਂ ਨਹੀਂ ਬੋਲ ਸਕਦਾ, ਮੈਂ ਗਲਤੀ ਕੀਤੀ ਹੈ ਤੇ ਮੈਂ ਇਸ ਨੂੰ ਮੰਨਦਾ ਹਾਂ। ਰਾਸ਼ਟਰਪਤੀ ਤੋਂ ਸਮਾਂ ਮੰਗਿਆ ਹੈ। ਉਨ੍ਹਾਂ ਤੋਂ ਮੁਆਫੀ ਮੰਗਾਂਗਾ ਪਰ ਇਨ੍ਹਾਂ ‘ਪਖੰਡੀਆਂ’ ਤੋਂ ਨਹੀਂ।’