DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਾਰਤ ਵਿਰੋਧੀ ਤਾਕਤਾਂ ਨੂੰ ਪਨਾਹ ਨਹੀਂ ਦੇਵੇਗਾ Myanmar

ਯੂ ਮਿਨ ਔਂਗ ਦਾ ਭਾਰਤੀ ਪ੍ਰਧਾਨ ਮੰਤਰੀ ਨੂੰ ਭਰੋਸਾ, ਭਾਰਤ ਦੇ ਪੰਜ ਦਿਨਾਂ ਦੌਰੇ ’ਤੇ ਹਨ ਗੁਆਂਢੀ ਮੁਲਕ ਦੇ ਰਾਸ਼ਟਰਪਤੀ

  • fb
  • twitter
  • whatsapp
  • whatsapp
featured-img featured-img
ਦਿੱਲੀ ’ਚ ਮਿਆਂਮਾਰ ਦੇ ਰਾਸ਼ਟਰਪਤੀ ਮਿਨ ਔਂਗ ਲੈਂਗ ਨਾਲ ਮਿਲਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ। -ਫੋਟੋ: ਮੁਕੇਸ਼ ਅਗਰਵਾਲ
Advertisement

ਮਿਆਂਮਾਰ ਦੇ ਰਾਸ਼ਟਰਪਤੀ ਯੂ ਮਿਨ ਔਂਗ ਲੈਂਗ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਰੋਸਾ ਦਿੱਤਾ ਕਿ ਉਹ ਭਾਰਤ ਵਿਰੋਧੀ ਤਾਕਤਾਂ ਨੂੰ ਆਪਣੇ ਮੁਲਕ ਵਿੱਚ ਪਨਾਹ ਨਹੀਂ ਦੇਵੇਗਾ। ਔਂਗ ਪੰਜ ਦਿਨਾਂ ਭਾਰਤ ਦੌਰੇ ’ਤੇ ਹਨ। ਇਹ ਦੌਰਾ ਮਿਆਂਮਾਰ ਦੀਆਂ ਸੰਸਦੀ ਚੋਣਾਂ ਮਗਰੋਂ ਰਾਸ਼ਟਰਪਤੀ ਬਣਨ ਦੇ ਦੋ ਮਹੀਨਿਆਂ ਬਾਅਦ ਹੋ ਰਿਹਾ ਹੈ। ਇਹ ਚੋਣਾਂ ਦਸੰਬਰ ਅਤੇ ਜਨਵਰੀ ਵਿੱਚ ਹੋਈਆਂ ਸਨ। ਉਦੋਂ ਸੱਤਾਧਾਰੀ ਫੌਜੀ ਸ਼ਾਸਨ ਖਿਲਾਫ਼ ਵਿਰੋਧ ਪ੍ਰਦਰਸ਼ਨ ਚਲ ਰਹੇ ਸਨ, ਜਿਸ ਨੇ ਪਹਿਲੀ ਫਰਵਰੀ 2021 ਨੂੰ ਤਖਤਾ ਪਲਟ ਕਰ ਕੇ ਆਂਗ ਸਾਨ ਸੁੂ ਦੀ ਚੁਣੀ ਹੋਈ ਸਰਕਾਰ ਨੂੰ ਹਟਾ ਦਿੱਤਾ ਸੀ।

ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਸੂ ਕੀ ਬਾਰੇ ਪੁੱਛੇ ਇਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਨੇ ਦੌਰੇ ’ਤੇ ਆਏ ਰਾਸ਼ਟਰਪਤੀ ਦੇ ਸਾਹਮਣੇ ਇਹ ਮੁੱਦਾ ਨਹੀਂ ਚੁੱਕਿਆ ਅਤੇ ਉਨ੍ਹਾਂ ਦਰਮਿਆਨ ਹੋਈ ਗੱਲਬਾਤ ਸ਼ਾਂਤੀ ਪ੍ਰਕਿਰਿਆ ਦੇ ਸਬੰਧ ’ਚ ਸੀ। ਇਸ ਮੁੱਦੇ ਬਾਰੇ ਭਾਰਤ ਦੀ ਸਥਿਤੀ ਦਾ ਜ਼ਿਕਰ ਕਰਦਿਆਂ ਵਿਦੇਸ਼ ਸਕੱਤਰ ਨੇ ਕਿਹਾ ਕਿ ਭਾਰਤ ਹਮੇਸ਼ਾ ਸ਼ਾਂਤੀ, ਸਭਨਾਂ ਨੂੰ ਨਾਲ ਲੈ ਕੇ ਚੱਲਣ ਅਤੇ ਸਭਨਾਂ ਸਬੰਧਤ ਧਿਰਾਂ ਨੂੰ ਇਕਜੁੱਟ ਕਰਨ ਦਾ ਹਾਮੀ ਰਿਹਾ ਹੈ। ਦੋਵਾਂ ਧਿਰਾਂ ਵਿਚਾਲੇ ਦੁਵੱਲੇ ਮੁੱਦਿਆਂ ’ਤੇ ਗੱਲਬਾਤ ਹੋਈ, ਜਿਸ ਵਿੱਚ ਵਪਾਰ, ਆਰਥਿਕ ਸਬੰਧ, ਰੱਖਿਆ ਅਤੇ ਸੁਰੱਖਿਆ ਨਾਲ ਜੁੜੇ ਮੁੱਦੇ, ਸਰਹੱਦੀ ਪ੍ਰਬੰਧਨ, ਵਿਕਾਸ ਵਿੱਚ ਮਦਦ ਦੇ ਨਾਲ- ਨਾਲ ਖੇਤਰੀ ਹਾਲਾਤ ਵੀ ਸ਼ਾਮਲ ਸਨ।

Advertisement

ਦੋਵਾਂ ਧਿਰਾਂ ਨੇ ਵਪਾਰ ਅਤੇ ਨਿਵੇਸ਼, ਸਿਹਤ, ਸਿੱਖਿਆ, ਊਰਜਾ ਅਤੇ ਮਸਨੂਈ ਬੌਧਿਕਤਾ ਵਰਗੀਆਂ ਮਹੱਤਵਪੂਰਨ ਤਕਨਾਲੋਜੀ ਦੇ ਖੇਤਰ ਵਿੱਚ ਸਹਿਯੋਗ ਵਧਾਉਣ ਵਿੱਚ ਦਿਲਚਸਪੀ ਦਿਖਾਈ। ਵਿਦੇਸ਼ ਸਕੱਤਰ ਨੇ ਕਿਹਾ, ‘‘ਪ੍ਰਧਾਨ ਮੰਤਰੀ ਨੇ ਮਿਆਂਮਾਰ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਲਈ ਭਾਰਤ ਦੇ ਸਮਰਥਨ ਦੀ ਪੁਸ਼ਟੀ ਕੀਤੀ ਅਤੇ ਦੋਵਾਂ ਧਿਰਾਂ ਨੇ ਆਪਣੇ ਸੁਰੱਖਿਆ ਹਿੱਤਾਂ ਦੇ ਵਿਰੁੱਧ ਗਤੀਵਿਧੀਆਂ ਲਈ ਆਪਣੀ ਧਰਤੀ ਦੀ ਦੁਰਵਰਤੋਂ ਰੋਕਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ।’’ ਮਿਆਂਮਾਰ, ਭਾਰਤ ਦੇ ਰਣਨੀਤਕ ਗੁਆਂਢੀਆਂ ਵਿੱਚੋਂ ਇੱਕ ਹੈ ਅਤੇ ਇਸ ਦੀ 1,640 ਕਿਲੋਮੀਟਰ ਸਰਹੱਦ ਕਈ ਉੱਤਰ-ਪੂਰਬੀ ਰਾਜਾਂ ਨਾਲ ਸਾਂਝੀ ਹੈ ਜਿਨ੍ਹਾਂ ਵਿੱਚ ਅਤਿਵਾਦ ਪ੍ਰਭਾਵਿਤ ਨਾਗਾਲੈਂਡ ਅਤੇ ਮਨੀਪੁਰ ਵੀ ਸ਼ਾਮਲ ਹਨ।- ਪੀਟੀਆਈ

Advertisement

Advertisement
×