ਨਵੀਂ ਦਿੱਲੀ: ਭਾਜਪਾ ਪ੍ਰਧਾਨ ਜੇ ਪੀ ਨੱਢਾ ਨੇ ਕਿਰਤ ਸੁਧਾਰਾਂ ਸਮੇਤ ਜੰਮੂ ਕਸ਼ਮੀਰ ਸਰਕਾਰੀ ਭਾਸ਼ਾ ਬਿੱਲ ਪਾਸ ਹੋਣ ’ਤੇ ਖੁਸ਼ੀ ਜਤਾਈ ਹੈ। ਊਨ੍ਹਾਂ ਜੰਮੂ ਕਸ਼ਮੀਰ ਸਰਕਾਰੀ ਭਾਸ਼ਾ ਬਿੱਲ ਨੂੰ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਕਿ ਇਹ ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ ਖੇਤਰੀ ਭਾਸ਼ਾਵਾਂ ਦੇ ਵਿਕਾਸ ’ਚ ਅਹਿਮ ਕਦਮ ਹੈ। ਊਨ੍ਹਾਂ ਕਿਹਾ ਕਿ ਮੋਦੀ ਸਰਕਾਰ ਖ਼ਿੱਤੇ ਦੇ ਸਭਿਆਚਾਰ ਦੇ ਵਿਕਾਸ ਅਤੇ ਸਾਂਭ ਸੰਭਾਲ ਲਈ ਵਚਨਬੱਧ ਹੈ। ਭਾਜਪਾ ਪ੍ਰਧਾਨ ਨੇ ਕਿਰਤ ਸੁਧਾਰ ਬਿੱਲਾਂ ਨੂੰ ਪ੍ਰਵਾਨਗੀ ਦੀ ਵੀ ਸ਼ਲਾਘਾ ਕੀਤੀ ਹੈ। ਊਨ੍ਹਾਂ ਕਿਹਾ ਕਿ ਪਰਵਾਸੀ ਮਜ਼ਦੂਰਾਂ ਦੀ ਭਲਾਈ ਲਈ ਪਹਿਲੀ ਵਾਰ ਕਈ ਕਦਮ ਊਠਾਏ ਗਏ ਹਨ। -ਪੀਟੀਆਈ