ਨਾਇਡੂ ਤੇ ਮੋਦੀ ਵੱਲੋਂ ‘ਪਰਵਾਸੀ ਭਾਰਤੀ ਦਿਵਸ’ ਦੀ ਵਧਾਈ

ਨਾਇਡੂ ਤੇ ਮੋਦੀ ਵੱਲੋਂ ‘ਪਰਵਾਸੀ ਭਾਰਤੀ ਦਿਵਸ’ ਦੀ ਵਧਾਈ

ਨਵੀਂ ਦਿੱਲੀ, 9 ਜਨਵਰੀ

ਭਾਰਤ ਦੇ ਉਪ ਰਾਸ਼ਟਰਪਤੀ ਐੱਮ ਵੈਂਕੱਈਆ ਨਾਇਡੂ ਨੇ ਅੱਜ ਪਰਵਾਸੀ ਭਾਰਤੀ ਦਿਵਸ ਮੌਕੇ ਪਰਵਾਸੀ ਭਾਰਤੀਆਂ ਨੂੰ ਦੇਸ਼ ਦੇ ਵਿਕਾਸ ਵਿਚ ਯੋਗਦਾਨ ਦੇਣ ਸਬੰਧੀ ਆਪਣੀਆਂ ਕੋਸ਼ਿਸ਼ਾਂ ਨੂੰ ਦੁੱਗਣਾ ਕਰਨ ਦੀ ਅਪੀਲ ਕੀਤੀ। ਉਪ ਰਾਸ਼ਟਰਪਤੀ ਨੇ ਪਰਵਾਸੀ ਭਾਰਤੀ ਦਿਵਸ ਦੀ ਵਧਾਈ ਦਿੰਦਿਆਂ ਹੋਰ ਦੇਸ਼ਾਂ ਵਿਚ ਰਹਿ ਰਹੇ ਭਾਰਤੀਆਂ ਨੂੰ ਕਿਹਾ ਕਿ ਉਹ ਭਾਰਤ ਦੇ ਸੱਭਿਆਚਾਰਕ ਰਾਜਦੂਤ ਦੇ ਰੂਪ ਵਿਚ ਕੰਮ ਕਰਨਾ ਜਾਰੀ ਰੱਖਣ।

ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਪਰਵਾਸੀ ਭਾਰਤੀ ਦਿਵਸ ਮੌਕੇ ਭਾਰਤੀ ਪਰਵਾਸੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਭਾਈਚਾਰੇ ਨੇ ਦੁਨੀਆਂ ਭਰ ਵਿਚ ਆਪਣੀ ਵੱਖਰੀ ਪਛਾਣ ਬਣਾਈ ਹੈ ਅਤੇ ਵੱਖ-ਵੱਖ ਖੇਤਰਾਂ ਵਿਚ ਬੇਮਿਸਾਲ ਪ੍ਰਦਰਸ਼ਨ ਕੀਤਾ ਹੈ। ਭਾਰਤ ਦੇ ਵਿਕਾਸ ਵਿਚ ਪਰਵਾਸੀ ਭਾਰਤੀ ਭਾਈਚਾਰੇ ਦੇ ਯੋਗਦਾਨ ਦੇ ਸਨਮਾਨ ਵਿਚ ਹਰ ਸਾਲ 9 ਜਨਵਰੀ ਨੂੰ ਪਰਵਾਸੀ ਭਾਰਤੀ ਦਿਹਾੜਾ ਮਨਾਇਆ ਜਾਂਦਾ ਹੈ। ਮੋਦੀ ਨੇ ਟਵੀਟ ਕੀਤਾ, ‘‘ਪਰਵਾਸੀ ਭਾਰਤੀ ਦਿਵਸ ਦੀ ਸਾਰਿਆਂ ਨੂੰ, ਖ਼ਾਸ ਕਰ ਕੇ ਪਰਵਾਸੀ ਭਾਰਤੀਆਂ ਨੂੰ ਸ਼ੁਭਕਾਮਨਾਵਾਂ। ਸਾਨੂੰ ਇਨ੍ਹਾਂ ਦੀਆਂ ਉਪਲਬਧੀਆਂ ’ਤੇ ਪ੍ਰਾਪਤੀਆਂ ਹੈ।’’ -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਬੇਅਦਬੀ ਕਾਂਡ ਬਾਰੇ ਐੱਸਆਈਟੀ ਦੀ ਰਿਪੋਰਟ ਜਨਤਕ

ਰਿਪੋਰਟ ’ਚ ਡੇਰਾ ਸੱਚਾ ਸੌਦਾ ਮੁਖੀ ਸਣੇ ਕਈ ਡੇਰਾ ਪ੍ਰੇਮੀ ਸਾਜ਼ਿਸ਼ਕਾਰ ਕ...

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

ਬਰਮਿੰਘਮ ਟੈਸਟ: ਇੰਗਲੈਂਡ ਦੀ ਪਾਰੀ ਲੜਖੜਾਈ

84 ਦੌੜਾਂ ਵਿੱਚ ਪੰਜ ਖਿਡਾਰੀ ਪੈਵੀਅਨ ਪਰਤੇ

ਸ਼ਹਿਰ

View All