ਨਾਇਡੂ ਵੱਲੋਂ ਤੱਟਵਰਤੀ ਖੇਤਰ ਦੇ ਵਸਨੀਕਾਂ ਨੂੰ ਸੁਰੱਖਿਅਤ ਥਾਂ ਭੇਜਣ ਦੇ ਹੁਕਮ
ਚੱਕਰਵਾਤੀ ਤੂਫਾਨ ਕਾਰਨ 52 ਰੇਲ ਗੱਡੀਆਂ ਰੱਦ
Advertisement
Cyclone Montha: Andhra CM Naidu orders immediate evacuation of coastal residents ਚੱਕਰਵਾਤੀ ਤੂਫਾਨ ਮੌਂਥਾ ਕਾਰਨ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਨੇ ਅਧਿਕਾਰੀਆਂ ਨੂੰ ਤੱਟਵਰਤੀ ਖੇਤਰਾਂ ਦੇ ਵਾਸੀਆਂ ਨੂੰ ਸੁਰੱਖਿਅਤ ਥਾਵਾਂ ’ਤੇ ਭੇਜਣ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਜ਼ਿਲ੍ਹਾ ਕੁਲੈਕਟਰਾਂ ਅਤੇ ਪੁਲੀਸ ਸੁਪਰਡੈਂਟਾਂ ਨੂੰ ਤੱਟਵਰਤੀ ਖੇਤਰਾਂ ਦੇ ਵਸਨੀਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਮੁੜ ਵਸੇਬਾ ਕੇਂਦਰਾਂ ਵਿੱਚ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ।
Advertisement
ਇਸ ਤੂਫਾਨ ਕਾਰਨ ਆਂਧਰਾ ਪ੍ਰਦੇਸ਼ ਵਿਚ 54 ਰੇਲਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੂਫਾਨ ਤੋਂ ਬਾਅਦ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ ਅਤੇ ਸੂਬੇ ਵਿਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੀਟੀਆਈ
Advertisement
