ਨਵੀਂ ਦਿੱਲੀ, 7 ਅਗਸਤ
ਉਪ ਰਾਸ਼ਟਰਪਤੀ ਅਤੇ ਰਾਜ ਸਭਾ ਸਪੀਕਰ ਐੱਮ. ਵੈਂਕਈਆ ਨਾਇਡੂ ਨੂੰ ਭਲਕੇ ਸੋਮਵਾਰ ਨੂੰ ਸਦਨ ਵਿੱਚ ਵਿਦਾਇਗੀ ਦਿੱਤੀ ਜਾਵੇਗੀ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹੋਰ ਸੀਨੀਅਰ ਆਗੂ ਵੀ ਮੌਜੂਦ ਰਹਿਣਗੇ। ਉਪ ਰਾਸ਼ਟਰਪਤੀ ਨਾਇਡੂ ਬੁੱਧਵਾਰ ਨੂੰ ਅਹੁਦਾ ਛੱਡ ਦੇਣਗੇ ਅਤੇ ਉਨ੍ਹਾਂ ਦੇ ਜਾਨਸ਼ੀਨ ਜਗਦੀਪ ਧਨਖੜ 11 ਅਗਸਤ ਨੂੰ ਹਲਫ਼ ਲੈਣਗੇ।। -ਪੀਟੀਆਈ