ਨਵੀਂ ਦਿੱਲੀ, 6 ਜੁਲਾਈ
ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਅਤੇ ਰਾਮ ਚੰਦਰ ਪ੍ਰਸਾਦ ਸਿੰਘ ਨੇ ਰਾਜ ਸਭਾ ਦਾ ਕਾਰਜਕਾਲ ਖਤਮ ਹੋਣ ਤੋਂ ਇਕ ਦਿਨ ਪਹਿਲਾਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦੇ ਦਿੱਤਾ। ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਅਤੇ ਲੋਕਾਂ ਦੀ ਸੇਵਾ ਕਰਨ ਲਈ ਦੋਵਾਂ ਆਗੂਆਂ ਦੀ ਤਾਰੀਫ਼ ਕੀਤੀ ਸੀ।