ਨਵੀਂ ਦਿੱਲੀ, 12 ਅਗਸਤ
ਸੁਪਰੀਮ ਕੋਰਟ ਨੇ ਆਸਾਰਾਮ ਦੇ ਬੇਟੇ ਨਰਾਇਣ ਸਾਈਂ ਨੂੰ ਦੋ ਹਫਤਿਆਂ ਦੀ ਫਰਲੋ ਦੇਣ ਦੇ ਗੁਜਰਾਤ ਹਾਈ ਕੋਰਟ ਦੇ 24 ਜੂਨ ਦੇ ਹੁਕਮਾਂ ’ਤੇ ਰੋਕ ਲਗਾ ਦਿੱਤੀ ਹੈ। ਨਰਾਇਣ ਸਾਈਂ ਬਲਾਤਕਾਰ ਦੇ ਦੋਸ਼ਾਂ ਤਹਿਤ ਸਜ਼ਾ ਭੁਗਤ ਰਿਹਾ ਹੈ। ਆਸਾਰਾਮ ਵੀ ਰਾਜਸਥਾਨ ਵਿੱਚ ਜਬਰ-ਜਨਾਹ ਦੇ ਇਕ ਮਾਮਲੇ ਵਿੱਚ ਉਮਰ ਕੈਦ ਕੱਟ ਰਿਹਾ ਹੈ। -ਪੀਟੀਆਈ