ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਕਲਕੱਤਾ ਹਾਈ ਕੋਰਟ ਦੇ ਨੌਂ ਜੂਨ ਦੇ ਹੁਕਮਾਂ ਖ਼ਿਲਾਫ਼ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਤੇ ਰਾਜ ਦਾ ਕਾਨੂੰਨ ਮੰਤਰੀ ਮੋਲੋਏ ਘਟਕ ਦੀਆਂ ਅਪੀਲਾਂ ’ਤੇ 25 ਜੂਨ ਨੂੰ ਸੁਣਵਾਈ ਕਰਨ ਦਾ ਫ਼ੈਸਲਾ ਕੀਤਾ ਹੈ। ਹਾਈ ਕੋਰਟ ਨੇ ਨੌਂ ਜੂਨ ਨੂੰ ਨਾਰਦਾ ਸਟਿੰਗ ਟੇਪ ਮਾਮਲੇ ਨੂੰ ਤਬਦੀਲ ਕਰਨ ਦੀ ਸੀਬੀਆਈ ਦੀ ਅਰਜ਼ੀ ’ਤੇ ਸੁਣਵਾਈ ਦੌਰਾਨ ਉਨ੍ਹਾਂ ਦੇ ਹਲਫ਼ਨਾਮੇ ਨੂੰ ਰਿਕਾਰਡ ’ਤੇ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਦਿਨੇ ਜਸਟਿਸ ਅਨਿਰੁੱਧ ਬੋਸ ਨੇ ਅੱਜ ਇਨ੍ਹਾਂ ਪਟੀਸ਼ਨਾਂ ’ਤੇ ਸੁਣਵਾਈ ਤੋਂ ਖੁਦ ਨੂੰ ਵੱਖ ਕਰ ਲਿਆ ਹੈ। ਜਸਟਿਸ ਗੁਪਤਾ ਨੇ ਮਸਲੇ ਦੀ ਜਾਣਕਾਰੀ ਦਿੱਤੀ। -ਪੀਟੀਆਈ