ਨਾਰੀ ਸ਼ਕਤੀ ਵੰਦਨ ਬਿੱਲ ਛੇਤੀ ਲਾਗੂ ਹੋਵੇ, ਐੱਸਸੀ/ਐੱਸਟੀ ਤੇ ਓਬੀਸੀ ਲਈ ਰਾਖਵਾਂਕਰਨ ਦੀ ਵਿਵਸਥਾ ਕੀਤੀ ਜਾਵੇ: ਸੋਨੀਆਂ ਗਾਂਧੀ
ਨਵੀਂ ਦਿੱਲੀ, 20 ਸਤੰਬਰ ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਅੱਜ ਸਰਕਾਰ ਨੂੰ ਅਪੀਲ ਕੀਤੀ ਕਿ ਉਹ ‘ਨਾਰੀ ਸ਼ਕਤੀ ਵੰਦਨ ਬਿੱਲ’ ਨੂੰ ਕਾਨੂੰਨ ਬਣਦੇ ਸਾਰ ਹੀ ਲਾਗੂ ਕਰੇ ਕਿਉਂਕਿ ਇਸ ਨੂੰ ਲਾਗੂ ਕਰਨ ਵਿੱਚ ਦੇਰੀ ਭਾਰਤ ਦੀਆਂ...
Advertisement
Advertisement
ਨਵੀਂ ਦਿੱਲੀ, 20 ਸਤੰਬਰ
ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਅੱਜ ਸਰਕਾਰ ਨੂੰ ਅਪੀਲ ਕੀਤੀ ਕਿ ਉਹ ‘ਨਾਰੀ ਸ਼ਕਤੀ ਵੰਦਨ ਬਿੱਲ’ ਨੂੰ ਕਾਨੂੰਨ ਬਣਦੇ ਸਾਰ ਹੀ ਲਾਗੂ ਕਰੇ ਕਿਉਂਕਿ ਇਸ ਨੂੰ ਲਾਗੂ ਕਰਨ ਵਿੱਚ ਦੇਰੀ ਭਾਰਤ ਦੀਆਂ ਔਰਤਾਂ ਨਾਲ ਬੇਇਨਸਾਫ਼ੀ ਹੋਵੇਗੀ। ਉਨ੍ਹਾਂ ਨੇ 'ਸੰਵਿਧਾਨ (ਇੱਕ ਸੌ ਅਠਾਈਵੀਂ ਸੋਧ) ਬਿੱਲ, 2023' ਦਾ ਸਮਰਥਨ ਕੀਤਾ, ਜਿਸ ਵਿੱਚ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33 ਫੀਸਦੀ ਸੀਟਾਂ ਰਾਖਵੀਆਂ ਕਰਨ ਦੀ ਵਿਵਸਥਾ ਕੀਤੀ ਗਈ ਹੈ ਅਤੇ ਇਹ ਵੀ ਕਿਹਾ ਕਿ ਜਾਤੀ ਜਨਗਣਨਾ ਕਰਵਾ ਕੇ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਹੋਰ ਪੱਛੜੀਆਂ ਸ਼੍ਰੇਣੀਆਂ (ਓਬੀਸੀ) ਨਾਲ ਸਬੰਧਤ ਔਰਤਾਂ ਨੂੰ ਰਾਖਵਾਂਕਰਨ ਦਿੱਤਾ ਜਾਵੇ।
Advertisement
