ਨਵੀਂ ਦਿੱਲੀ, 5 ਸਤੰਬਰ
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅੱਜ ਅਧਿਆਪਕ ਦਿਵਸ ਮੌਕੇ ਸਿੱਖਿਆ ਵਿਚ ਡਿਜੀਟਲ ਮਾਧਿਅਮ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਅਧਿਆਪਕਾਂ ਨੂੰ ਚਾਹੀਦਾ ਹੈ ਕਿ ਉਹ ਡਿਜੀਟਲ ਤਕਨਾਲੋਜੀ ਦੀ ਵਰਤੋਂ ਕਰਨ ਲਈ ਆਪਣੇ ਹੁਨਰ ਨੂੰ ਅੱਪਗ੍ਰੇਡ ਕਰਨ ਤਾਂ ਜੋ ਉਹ ਸਿਖਲਾਈ ਪ੍ਰਕਿਰਿਆ ਵਿਚ ਭਾਈਵਾਲ ਬਣ ਸਕਣ ਅਤੇ ਬੱਚਿਆਂ ਨੂੰ ਦਿਲਚਸਪੀ ਨਾਲ ਸਿੱਖਣ ਲਈ ਪ੍ਰੇਰਿਤ ਕਰਨ। ਉਨ੍ਹਾਂ ਨੇ ਰਾਸ਼ਟਰੀ ਅਧਿਆਪਕ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਖੁਸ਼ ਹਨ ਕਿ ਅੱਜ ਜਿਨ੍ਹਾਂ 47 ਅਧਿਆਪਕਾਂ ਨੂੰ ਪੁਰਸਕਾਰ ਮਿਲ ਰਿਹਾ ਹੈ ਉਨ੍ਹਾਂ ਵਿੱਚੋਂ 18 ਔਰਤਾਂ ਹਨ। ਇਸ ਮੌਕੇ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ, ਕੇਂਦਰੀ ਸਿੱਖਿਆ ਰਾਜ ਮੰਤਰੀ ਸੰਜੇ ਧੋਤਰੇ ਨੇ ਵੀ ਪ੍ਰੋਗਰਾਮ ਨੂੰ ਸੰਬੋਧਨ ਕੀਤਾ।