National Conference may approach Supreme Court ਰਾਜ ਦਾ ਦਰਜਾ ਬਹਾਲ ਨਾ ਹੋਇਆ ਤਾਂ ਸੁਪਰੀਮ ਕੋਰਟ ਜਾਵਾਂਗੇ: ਫਾਰੂਕ
ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਨੇ ਕੇਂਦਰ ਸਰਕਾਰ ’ਤੇ ਮਸਲਾ ਹੱਲ ਨਾ ਕਰਨ ਦੇ ਦੋਸ਼ ਲਾਏ
Advertisement
ਅਨੰਤਨਾਗ, 21 ਜੂਨ
Jammu and Kashmir Farooq Abdullah ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫਾਰੂਕ ਅਬਦੁੱਲਾ ਨੇ ਅੱਜ ਕਿਹਾ ਕਿ ਜੇ ਜੰਮੂ-ਕਸ਼ਮੀਰ ਦਾ ਰਾਜ ਦਾ ਦਰਜਾ ਬਹਾਲ ਕਰਨ ਵਿੱਚ ਜ਼ਿਆਦਾ ਦੇਰੀ ਹੋਈ ਤਾਂ ਉਨ੍ਹਾਂ ਦੀ ਪਾਰਟੀ ਸੁਪਰੀਮ ਕੋਰਟ ਦਾ ਰੁਖ਼ ਕਰੇਗੀ। ਕੋਕਰਨਾਗ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫਾਰੂਕ ਨੇ ਕਿਹਾ ਕਿ ਲੋਕ ਚਾਹੁੰਦੇ ਹਨ ਕਿ ਜੰਮੂ ਤੇ ਕਸ਼ਮੀਰ ਦਾ ਰਾਜ ਦਾ ਦਰਜਾ ਬਹਾਲ ਹੋਵੇ। ਉਹ ਉਡੀਕ ਕਰ ਰਹੇ ਹਨ ਪਰ ਜੇ ਕੇਂਦਰ ਨੇ ਇਹ ਮਸਲਾ ਹੱਲ ਨਾ ਕੀਤਾ ਤਾਂ ਉਨ੍ਹਾਂ ਕੋਲ ਸੁਪਰੀਮ ਕੋਰਟ ਜਾਣ ਤੋਂ ਇਲਾਵਾ ਕੋਈ ਬਦਲ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਇਸ ਮਾਮਲੇ ਨੂੰ ਤਰਜੀਹ ਦੇ ਆਧਾਰ ’ਤੇ ਹੱਲ ਕਰਨਾ ਚਾਹੀਦਾ ਹੈ।
Advertisement
Advertisement
×