21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

ਕਿਸੇ ਵੀ ਖੇਤਰ ਤੋਂ ਪੱਖਪਾਤ ਦੀ ਸ਼ਿਕਾਇਤ ਨਾ ਆਉਣ ’ਤੇ ਖੁਸ਼ੀ ਪ੍ਰਗਟਾਈ; ਸਿੱਖਿਆ ਨੀਤੀ ਬਾਰੇ ਚਰਚਾ ਨੂੰ ਸਿਹਤਮੰਦ ਚਰਚਾ ਦੱਸਿਆ

21ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ ਕੌਮੀ ਸਿੱਖਿਆ ਨੀਤੀ: ਮੋਦੀ

ਨਵੀਂ ਦਿੱਲੀ, 7 ਅਗਸਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੌਮੀ ਸਿੱਖਿਆ ਨੀਤੀ 21 ਵੀਂ ਸਦੀ ਦੇ ਭਾਰਤ ਦੀ ਨੀਂਹ ਰੱਖੇਗੀ। ਕੌਮੀ ਸਿੱਖਿਆ ਨੀਤੀ ਤਹਿਤ ‘ਉੱਚ ਸਿੱਖਿਆ ਵਿੱਚ ਪਰਿਵਰਤਨਸ਼ੀਲ ਸੁਧਾਰਾਂ’ ਬਾਰੇ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਇਸ ਗੱਲ ’ਤੇ ਸੰਤੁਸ਼ਟੀ ਜ਼ਾਹਿਰ ਕੀਤੀ ਕਿ ਮੁਲਕ ਵਿੱਚ ਕਿਸੇ ਵੀ ਖੇਤਰ ਜਾਂ ਵਰਗ ਨਾਲ ਪੱਖਪਾਤ ਸਬੰਧੀ ਕੋਈ ਸ਼ਿਕਾਇਤ ਨਹੀਂ ਆਈ ਹੈ। ਉਨ੍ਹਾਂ ਕਿਹਾ, ‘ ਹਰ ਮੁਲਕ ਆਪਣੀ ਸਿੱਖਿਆ ਵਿਵਸਥਾ ਨੂੰ ਅਾਪਣੇ ਕੌਮੀ ਮੁੱਲਾਂ ਨਾਲ ਜੋੜਦਿਆਂ, ਆਪਣੇ ਕੌਮੀ ਟੀਚਿਆਂ ਅਨੁਸਾਰ ਸੁਧਾਰ ਕਰਦਿਆਂ ਚੱਲਦਾ ਹੈ। ਇਸ ਦਾ ਉਦੇਸ਼ ਇਹ ਹੁੰਦਾ ਹੈ ਕਿ ਮੁਲਕ ਦੀ ਸਿੱਖਿਆ ਪ੍ਰਣਾਲੀ ਆਪਣੀ ਮੌਜੂਦਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਤਿਆਰ ਕਰੇ। ਉਨ੍ਹਾਂ ਕਿਹਾ, ਭਾਰਤ ਦੀ ਕੌਮੀ ਸਿੱਖਿਆ ਨੀਤੀ ਦਾ ਆਧਾਰ ਵੀ ਇਹੀ ਹੈ।

ਉਨ੍ਹਾਂ ਕਿਹਾ ਕਿ ਕੌਮੀ ਸਿੱਖਿਆ ਨੀਤੀ 21ਵੀਂ ਸਦੀ ਦੇ ਨਵੇਂ ਭਾਰਤ ਦੀ ਨੀਂਹ ਰੱਖਣ ਵਾਲੀ ਹੈ। ਅੱਜ ਕੌਮੀ ਸਿੱਖਿਆ ਨੀਤੀ ਦੀ ਮੁਲਕ ਵਿੱਚ ਵਿਆਪਕ ਚਰਚਾ ਹੋ ਰਹੀ ਹੈ। ਵੱਖ ਵੱਖ ਖੇਤਰਾਂ ਦੇ ਲੋਕ, ਵੱਖ ਵੱਖ ਵਿਚਾਰਧਾਰਾਵਾਂ ਦੇ ਲੋਕ, ਆਪਣੇ ਵਿਚਾਰ ਪ੍ਰਗਟਾ ਰਹੇ ਹਨ ਅਤੇ ਇਸ ਦੀ ਸਮੀਖਿਆ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਕ ਇਕ ਸਿਹਤਮੰਦ ਚਰਚਾ ਹੈ। ਇਹ ਜਿੰਨੀ ਹੋਵੇਗੀ ਓਨਾ ਹੀ ਮੁਲਕ ਦੀ ਸਿੱਖਿਆ ਵਿਵਸਥਾ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ, ‘‘ਇਹ ਖੁਸ਼ੀ ਦੀ ਗੱਲ ਹੈ ਕਿ ਕੌਮੀ ਸਿੱਖਿਆ ਨੀਤੀ ਆਉਣ ਤੋਂ ਬਾਅਦ ਮੁਲਕ ਵਿੱਚ ਕਿਸੇ ਵੀ ਖੇਤਰ, ਕਿਸੇ ਵੀ ਵਰਗ ਤੋਂ ਕਿਸੇ ਤਰ੍ਹਾਂ ਦੇ ਪੱਖਪਾਤ ਅਤੇ ਇਕਪਾਸੜ ਹੋਣ ਦੀ ਗੱਲ ਸਾਹਮਣੇ ਨਹੀਂ ਆਈ। ਇਹ ਇਸ਼ਾਰਾ ਕਰਦਾ ਹੈ ਕਿ ਲੋਕ ਵਰ੍ਹਿਆਂ ਪੁਰਾਣੀ ਸਿੱਖਿਆ ਪ੍ਰਣਾਲੀ ਵਿੱਚ ਬਦਲਾਅ ਚਾਹੁੰਦੇ ਸਨ।’’ ਪ੍ਰਧਾਨ ਮੰਤਰੀ ਨੇ ਕਿਹਾ ਕਿ ਹੁਣ ਤਕ ਸਾਡੀ ਸਿੱਖਿਆ ਵਿਵਸਥਾ, ਕੀ ਸੋਚਣਾ ਹੈ, ’ਤੇ ਕੇਂਦਰਿਤ ਰਹੀ ਹੈ ਜਦੋਂ ਕਿ ਨਵੀਂ ਸਿੱਖਿਆ ਨੀਤੀ ਵਿੱਚ ‘ਕਿਵੇਂ ਸੋਚਣਾ’ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਹ ਸਮਾਗਮ ਮਨੁੱਖੀ ਵਸੀਲਿਆਂ ਅਤੇ ਵਿਕਾਸ ਮੰਤਰਾਲੇ ਅਤੇ ਯੂਜੀਸੀ ਵੱਲੋਂ ਕਰਵਾਇਆ ਗਿਆ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਸ਼ਹਿਰ

View All