DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨੈਸ਼ਨਲ ਹੈਰਾਲਡ ਕੇਸ: ਅਦਾਲਤ 26 ਤੱਕ ਜਾਰੀ ਰੱਖੇਗੀ ਫਾਈਲਾਂ ਦੀ ਸਮੀਖਿਆ

ਜਾਂਚ ਅਧਿਕਾਰੀ ਨੂੰ ਫਾੲੀਲਾਂ ਸਮੇਤ ਪੇਸ਼ ਹੋਣ ਦਾ ਹੁਕਮ
  • fb
  • twitter
  • whatsapp
  • whatsapp
Advertisement

ਦਿੱਲੀ ਦੀ ਅਦਾਲਤ ਨੇ ਨੈਸ਼ਨਲ ਹੈਰਾਲਡ ਕੇਸ ਵਿੱਚ ਫਾਈਲਾਂ ਦੀ ਜਾਂਚ ਜਾਰੀ ਰੱਖਣ ਲਈ 26 ਸਤੰਬਰ ਦੀ ਤਰੀਕ ਤੈਅ ਕੀਤੀ ਹੈ। ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਜਾਂਚ ਅਧਿਕਾਰੀ (ਆਈ ਓ) ਨੂੰ ਕੇਸ ਦੀਆਂ ਫਾਈਲਾਂ ਸਮੇਤ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਦੱਸਿਆ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਈ ਸੀ ਆਈ ਆਰ ਦੀ ਕਾਪੀ ਅਤੇ ਸੁਬਰਾਮਨੀਅਮ ਸਵਾਮੀ ਵਲੋਂ ਦਾਇਰ ਸ਼ਿਕਾਇਤ ਜਮ੍ਹਾਂ ਕਰਵਾਈ ਸੀ। ਅਦਾਲਤ ਨੇ ਇਸ ਤੋਂ ਪਹਿਲਾਂ ਹੋਰ ਫਾਈਲਾਂ ਦੀ ਜਾਂਚ ਵੀ ਕੀਤੀ ਸੀ। ਅਦਾਲਤ ਨੇ ਈ ਡੀ ਦੀ ਚਾਰਜਸ਼ੀਟ ’ਤੇ ਨੋਟਿਸ ਸਬੰਧੀ ਹੁਕਮਾਂ ਨੂੰ ਵੀ ਮੁਲਤਵੀ ਕਰ ਦਿੱਤਾ ਸੀ ਅਤੇ ਕੇਸ ਦੀਆਂ ਫਾਈਲਾਂ ਦੀ ਹੋਰ ਜਾਂਚ ਦੀ ਲੋੜ ’ਤੇ ਜ਼ੋਰ ਦਿੱਤਾ ਸੀ।

ਈ ਡੀ ਨੇ ਕਾਂਗਰਸ ਆਗੂਆਂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ, ਮਰਹੂਮ ਆਗੂਆਂ ਮੋਤੀਲਾਲ ਵੋਰਾ ਤੇ ਆਸਕਰ ਫਰਨਾਂਡੇਜ਼ ਦੇ ਨਾਲ ਹੀ ਸੁਮਨ ਦੂਬੇ, ਸੈਮ ਪਿਤਰੋਦਾ ਅਤੇ ਨਿੱਜੀ ਕੰਪਨੀ ਯੰਗ ਇੰਡੀਅਨ ’ਤੇ ‘ਨੈਸ਼ਨਲ ਹੈਰਾਲਡ’ ਅਖਬਾਰ ਪ੍ਰਕਾਸ਼ਿਤ ਕਰਨ ਵਾਲੇ ਐਸੋਸੀਏਟਿਡ ਜਰਨਲਜ਼ ਲਿਮਟਿਡ (ਏ ਜੇ ਐੱਲ) ਦੀਆਂ 2,000 ਕਰੋੜ ਰੁਪਏ ਦੀਆਂ ਜਾਇਦਾਦਾਂ ’ਤੇ ਕਥਿਤ ਧੋਖਾਧੜੀ ਨਾਲ ਕਬਜ਼ੇ ਨੂੰ ਲੈ ਕੇ ਸਾਜ਼ਿਸ਼ ਅਤੇ ਮਨੀ ਲਾਂਡਰਿੰਗ ਦਾ ਦੋਸ਼ ਲਗਾਇਆ ਹੈ। ਸੰਘੀ ਏਜੰਸੀ ਦਾ ਦੋਸ਼ ਹੈ ਕਿ ਗਾਂਧੀ ਪਰਿਵਾਰ ਕੋਲ ਯੰਗ ਇੰਡੀਅਨ ਵਿੱਚ 76 ਫ਼ੀਸਦ ਹਿੱਸੇਦਾਰੀ ਸੀ ਜਿਸ ਨੇ ਕਥਿਤ ਤੌਰ ’ਤੇ 90 ਕਰੋੜ ਰੁਪਏ ਦੇ ਕਰਜ਼ੇ ਬਦਲੇ ਏ ਜੇ ਐੱਲ ਦੀ ਜਾਇਦਾਦ ਨੂੰ ਧੋਖਾਧੜੀ ਨਾਲ ਹੜੱਪ ਲਿਆ ਸੀ। ਚਾਰਜਸ਼ੀਟ ਵਿੱਚ ਸੋਨੀਆ ਗਾਂਧੀ, ਰਾਹੁਲ ਗਾਂਧੀ, ਪਿਤਰੋਦਾ, ਦੂਬੇ, ਸੁਨੀਲ ਭੰਡਾਰੀ, ਯੰਗ ਇੰਡੀਅਨ ਅਤੇ ਡੋਟੈਕਸ ਮਰਚੈਂਡਾਈਜ਼ ਪ੍ਰਾਈਵੇਟ ਲਿਮਟਿਡ ਦੇ ਨਾਮ ਹਨ।

Advertisement

ਈਡੀ ਨੇ ਚਾਰਜਸ਼ੀਟ ਵਿੱਚ ਕਿਹਾ ਕਿ ਸ਼ਿਕਾਇਤ ਵਿੱਚ ਕਈ ਪ੍ਰਮੁੱਖ ਸਿਆਸੀ ਹਸਤੀਆਂ ਵੱਲੋਂ ਕੀਤੀ ਇੱਕ ‘ਮੁਜਰਮਾਨਾ ਸਾਜ਼ਿਸ਼’ ਨੂੰ ਉਜਾਗਰ ਕੀਤਾ ਗਿਆ ਹੈ, ਜਿਸ ਵਿੱਚ ਸੋਨੀਆ ਗਾਂਧੀ ਦੀ ਅਗਵਾਈ ਵਾਲਾ ਕਾਂਗਰਸ ਪਾਰਟੀ ਦਾ ਮੁੱਖ ਪਰਿਵਾਰ, ਉਨ੍ਹਾਂ ਦੇ ਸੰਸਦ ਮੈਂਬਰ ਪੁੱਤਰ ਰਾਹੁਲ ਗਾਂਧੀ, ਮਰਹੂਮ ਕਾਂਗਰਸੀ ਨੇਤਾ ਮੋਤੀਲਾਲ ਵੋਰਾ ਅਤੇ ਆਸਕਰ ਫਰਨਾਂਡਿਜ਼, ਦੂਬੇ ਤੇ ਸੈਮ ਪਿਤਰੋਦਾ ਅਤੇ ਇੱਕ ਨਿੱਜੀ ਕੰਪਨੀ ਯੰਗ ਇੰਡੀਅਨ ਸ਼ਾਮਲ ਹਨ। ਇਨ੍ਹਾਂ ਉਤੇ ਐਸੋਸੀਏਟਿਡ ਜਰਨਲਜ਼ ਲਿਮਟਿਡ (ਏਜੇਐਲ) ਨਾਲ ਸਬੰਧਤ 2,000 ਕਰੋੜ ਰੁਪਏ ਤੋਂ ਵੱਧ ਕੀਮਤ ਦੀਆਂ ਜਾਇਦਾਦਾਂ ਉਤੇ ਧੋਖਾਧੜੀ ਨਾਲ ਕਬਜ਼ੇ ਦੇ ਸਬੰਧ ਵਿੱਚ ਮਨੀ ਲਾਂਡਰਿੰਗ ਵਿੱਚ ਉਨ੍ਹਾਂ ਦੀ ਕਥਿਤ ਸ਼ਮੂਲੀਅਤ ਦੇ ਦੋਸ਼ ਹਨ। ਕੁਝ ਸਾਲ ਪਹਿਲਾਂ ਇਸ ਮਾਮਲੇ ਵਿੱਚ ਈਡੀ ਵੱਲੋਂ ਉਨ੍ਹਾਂ ਤੋਂ ਘੰਟਿਆਂ ਤੱਕ ਪੁੱਛਗਿੱਛ ਵੀ ਕੀਤੀ ਗਈ ਸੀ।

Advertisement
×