ਨਵੀਂ ਦਿੱਲੀ: ਦਿੱਲੀ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਸੀਨੀਅਰ ਆਗੂ ਮੋਤੀ ਲਾਲ ਵੋਰਾ ਦੇ ਦੇਹਾਂਤ ਕਾਰਨ ਨੈਸ਼ਨਲ ਹੈਰਾਲਡ ਮਾਮਲੇ ਵਿੱਚ ਉਨ੍ਹਾਂ ਖ਼ਿਲਾਫ਼ ਅਪਰਾਧਕ ਕਾਰਵਾਈ ਖ਼ਤਮ ਕਰ ਦਿੱਤੀ ਹੈ। ਅਦਾਲਤ ਭਾਜਪਾ ਸੰਸਦ ਮੈਂਬਰ ਸੁਬਰਾਮਣੀਅਨ ਸਵਾਮੀ ਵੱਲੋਂ ਵੋਰਾ, ਕਾਂਗਰਸ ਆਗੂ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਹੋਰਾਂ ਖ਼ਿਲਾਫ਼ ਪਾਈ ਨਿੱਜੀ ਅਪਰਾਧਕ ਸ਼ਿਕਾਇਤ ’ਤੇ ਸੁਣਵਾਈ ਕਰ ਰਹੀ ਸੀ। ਮੁਲਜ਼ਮਾਂ ਵਜੋਂ ਪੇਸ਼ ਹੋਏ ਵਕੀਲ ਤਰੰਨੁਮ ਚੀਮਾ ਨੇ ਵੋਰਾ ਦੀ ਮੌਤ ਸਬੰਧੀ ਦਸਤਾਵੇਜ਼ ਦਾਖ਼ਲ ਕਰ ਕੇ ਉਨ੍ਹਾਂ ਖ਼ਿਲਾਫ਼ ਅਪਰਾਧਕ ਕਾਰਵਾਈ ਖ਼ਤਮ ਕਰਨ ਦੀ ਅਪੀਲ ਕੀਤੀ ਸੀ। ਅਦਾਲਤ ਨੇ ਵੋਰਾ ਦੀ ਮੌਤ ਦੀ ਤਸਦੀਕ ਸਬੰਧੀ ਰਿਪੋਰਟ ਦਰਜ ਕਰਵਾਉਣ ਲਈ ਸਬੰਧਿਤ ਐੱਸਐੱਚਓ ਨੂੰ ਨੋਟਿਸ ਜਾਰੀ ਕੀਤਾ ਸੀ, ਜਿਸ ਨੇ ਆਪਣੀ ਰਿਪੋਰਟ ਵਿੱਚ ਕਿਹਾ ਕਿ ਸੀਨੀਅਰ ਕਾਂਗਰਸੀ ਆਗੂ ਦੀ 21 ਦਸੰਬਰ 2020 ਨੂੰ ਮੌਤ ਹੋ ਗਈ ਸੀ। -ਪੀਟੀਆਈ