DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

National Human Rights Commission ਨੇ ਦਿੱਲੀ ਪੁਲੀਸ ਨੂੰ Notice ਜਾਰੀ ਕੀਤਾ

ਮਹਿਲਾ ਪੱਤਰਕਾਰਾਂ ਨਾਲ ਜਿਨਸੀ ਛੇਡ਼ਛਾਡ਼ ਦੇ ਮਾਮਲੇ ’ਚ ਰਿਪੋਰਟ ਮੰਗੀ

  • fb
  • twitter
  • whatsapp
  • whatsapp
Advertisement

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਅੱਜ ਕਿਹਾ ਕਿ ਉਸ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਇੱਕ ਖ਼ਬਰ ਦੇ ਆਧਾਰ ’ਤੇ ਨੋਟਿਸ ਜਾਰੀ ਕੀਤਾ ਹੈ, ਜਿਸ ਵਿੱਚ ਦੋਸ਼ ਲਾਇਆ ਗਿਆ ਹੈ ਕਿ 3 ਅਕਤੂਬਰ ਨੂੰ ਇੱਥੇ ਜੰਤਰ ਮੰਤਰ ਵਿਖੇ ਮੁਜ਼ਾਹਰੇ ਦੌਰਾਨ ਸ਼ਹਿਰ ਦੇ ਪੁਲੀਸ ਮੁਲਾਜ਼ਮਾਂ ਵੱਲੋਂ ਤਿੰਨ ਮਹਿਲਾ ਪੱਤਰਕਾਰਾਂ ਨਾਲ ਕਥਿਤ ਤੌਰ ’ਤੇ ਜਿਨਸੀ ਛੇੜਛਾੜ ਕੀਤੀ ਗਈ ਸੀ। ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦਾ ਮੰਨਣਾ ਹੈ ਕਿ ਖ਼ਬਰ ਦੀ ਸਮੱਗਰੀ, ਜੇ ਸੱਚ ਹੈ, ਤਾਂ ਮਨੁੱਖੀ ਅਧਿਕਾਰਾਂ ਦੀ ਗੰਭੀਰ ਉਲੰਘਣਾ ਹੈ।

ਇੱਕ ਬਿਆਨ ਵਿੱਚ ਮਨੁੱਖੀ ਅਧਿਕਾਰ ਪੈਨਲ ਨੇ ਕਿਹਾ ਕਿ ਇਸ ਨੇ ਮੀਡੀਆ ਰਿਪੋਰਟ ਦਾ ਸਵੈ-ਇੱਛਾ ਨਾਲ ਨੋਟਿਸ ਲਿਆ ਹੈ ਕਿ ਨਵੀਂ ਦਿੱਲੀ ਵਿੱਚ ਜੰਤਰ ਮੰਤਰ ਵਿਖੇ ਮੁਜ਼ਾਹਰੇ ਦੌਰਾਨ ਦਿੱਲੀ ਪੁਲੀਸ ਦੇ ਮੁਲਾਜ਼ਮਾਂ ਵੱਲੋਂ ਤਿੰਨ ਮਹਿਲਾ ਪੱਤਰਕਾਰਾਂ ਨੂੰ ਜਿਨਸੀ ਛੇੜਛਾੜ ਦਾ ਸਾਹਮਣਾ ਕਰਨਾ ਪਿਆ। ਕਮਿਸ਼ਨ ਅਨੁਸਾਰ, ਇਸ ਨੇ ਦਿੱਲੀ ਪੁਲੀਸ ਕਮਿਸ਼ਨਰ ਨੂੰ ਨੋਟਿਸ ਜਾਰੀ ਕਰ ਕੇ ਦੋ ਹਫਤਿਆਂ ਦੇ ਅੰਦਰ ਇਸ ਬਾਰੇ ਵਿਸਥਾਰ ’ਚ ਰਿਪੋਰਟ ਮੰਗੀ ਹੈ। ਬਿਆਨ ਵਿੱਚ ਕਿਹਾ ਗਿਆ ਹੈ, ‘‘5 ਅਕਤੂਬਰ ਨੂੰ ਪ੍ਰਕਾਸ਼ਿਤ ਹੋਈ ਮੀਡੀਆ ਦੀ ਖ਼ਬਰ ਅਨੁਸਾਰ, ਨਵੀਂ ਦਿੱਲੀ ਜ਼ਿਲ੍ਹਾ ਪੁਲੀਸ ਨੂੰ ਕਥਿਤ ਘਟਨਾਵਾਂ ਬਾਰੇ ਸ਼ਿਕਾਇਤਾਂ ਮਿਲੀਆਂ ਹਨ, ਜਿਨ੍ਹਾਂ ਨੂੰ ਜਾਂਚ ਲਈ ਦਿੱਲੀ ਪੁਲੀਸ ਦੀ ਅਪਰਾਧ ਸ਼ਾਖਾ ਵਿੱਚ ਤਬਦੀਲ ਕੀਤਾ ਗਿਆ ਸੀ।’’

Advertisement

ਇਸ ਤੋਂ ਪਹਿਲਾਂ 4 ਅਕਤੂਬਰ ਨੂੰ, ਤਿੰਨ ਔਰਤਾਂ ਜਿਨ੍ਹਾਂ ਨੇ ਆਪਣੇ ਆਪ ਨੂੰ ਪੱਤਰਕਾਰ ਦੱਸਿਆ, ਨੇ ਇੱਕ ਸ਼ਿਕਾਇਤ ਦਰਜ ਕਰਵਾਈ ਸੀ ਜਿਸ ਵਿੱਚ ਦੋਸ਼ ਲਾਇਆ ਗਿਆ ਕਿ 3 ਅਕਤੂਬਰ ਨੂੰ ਵਿਸ਼ੇਸ਼ ਵਿਆਪਕ ਮੁਹਿੰਮ (ਐੱਸ ਆਈ ਆਰ) ਵਿਰੁੱਧ ਇੱਕ ਪ੍ਰਦਰਸ਼ਨ ਦੌਰਾਨ ਉਨ੍ਹਾਂ ਨੂੰ ਹਿਰਾਸਤ ਵਿੱਚ ਰੱਖਣ ਵੇਲੇ ਦਿੱਲੀ ਪੁਲੀਸ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਉਨ੍ਹਾਂ ਨਾਲ ਖਿੱਚੋਤਾਣ ਕੀਤੀ ਸੀ। ਡੀ ਸੀ ਪੀ ਨੇਹਾ ਯਾਦਵ ਨੇ ਕਿਹਾ, “ਉਨ੍ਹਾਂ ਦੀ ਸ਼ਿਕਾਇਤ ਦਰਜ ਕਰ ਲਈ ਗਈ ਹੈ, ਮੈਡੀਕਲ ਜਾਂਚ ਕਰਵਾਈ ਜਾ ਚੁੱਕੀ ਹੈ ਅਤੇ ਮਾਮਲੇ ਨੂੰ ਅਪਰਾਧ ਸ਼ਾਖਾ ਕੋਲ ਭੇਜ ਦਿੱਤਾ ਗਿਆ ਹੈ।’’ ਉਪਰੰਤ, ਦਿੱਲੀ ਪੁਲੀਸ ਨੇ ਸੰਸਦ ਮਾਰਗ ਥਾਣੇ ਦੇ ਬਾਹਰ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ, ਜੋ 5 ਅਕਤੂਬਰ ਨੂੰ ਜੰਤਰ-ਮੰਤਰ ਵਿਖੇ ਤਿੰਨ ਮਹਿਲਾ ਪੱਤਰਕਾਰਾਂ ਨਾਲ ਹੋਈ ਜਿਨਸੀ ਛੇੜਛਾੜ ਦੀ ਕਥਿਤ ਘਟਨਾ ਵਿਰੁੱਧ ਪ੍ਰਦਰਸ਼ਨ ਕਰ ਰਹੇ ਸਨ।

Advertisement

ਹਿੰਸਾ ਦੀ ਜਾਂਚ ਲਈ ਨਵੀਂ ਐੱਫ ਆਈ ਆਰ ਦਰਜ

ਨਵੀਂ ਦਿੱਲੀ: ਦਿੱਲੀ ਪੁਲੀਸ ਦੀ ਅਪਰਾਧ ਸ਼ਾਖਾ ਨੇ ਕੌਮੀ ਰਾਜਧਾਨੀ ਵਿੱਚ 20 ਜੁਲਾਈ ਨੂੰ ਕੌਕਰੋਚ ਜਨਤਾ ਪਾਰਟੀ (ਸੀ ਜੇ ਪੀ) ਵੱਲੋਂ ਸੱਦੇ ਗਏ ਮੁਜ਼ਾਹਰੇ ਦੌਰਾਨ ਹੋਈ ਹਿੰਸਾ ਲਈ ਜ਼ਿੰਮੇਵਾਰ ਹਾਲਾਤ ਦੀ ਜਾਂਚ ਕਰਨ ਵਾਸਤੇ ਨਵੀਂ ਐੱਫ ਆਈ ਆਰ ਦਰਜ ਕੀਤੀ ਹੈ। ਪੁਲੀਸ ਦੇ ਸੂਤਰਾਂ ਨੇ ਦੱਸਿਆ ਕਿ ਜਾਂਚ ਦਾ ਮੁੱਖ ਕੇਂਦਰ ਹਿੰਸਾ ਪਿੱਛੇ ਕਿਸੇ ਵੱਡੀ ਸਾਜ਼ਿਸ਼, ਕਥਿਤ ਭੜਕਾਉਣ ਵਾਲਿਆਂ ਦੀ ਪਛਾਣ ਕਰਨ ਅਤੇ ਇਸ ਗੱਲ ਦੀ ਪੜਤਾਲ ਕਰਨ ’ਤੇ ਹੋਵੇਗਾ ਕਿ ਕੀ ਇਹ ਪਹਿਲਾਂ ਤੋਂ ਸੋਚੀ ਸਮਝੀ ਸਾਜ਼ਿਸ਼ ਸੀ। ਇਹ ਐੱਫ ਆਈ ਆਰ, ਸੀ ਜੇ ਪੀ ਵੱਲੋਂ ਐਲਾਨੇ ਗਏ ਇੱਕ ਹੋਰ ਰੋਸ ਮੁਜ਼ਾਹਰੇ ਤੋਂ ਦੋ ਦਿਨ ਪਹਿਲਾਂ ਦਰਜ ਹੋਈ ਹੈ, ਜੋ ਕਿ ਜੰਤਰ ਮੰਤਰ ਵਿਖੇ ਕੀਤਾ ਜਾਣਾ ਹੈ। ਉੱਧਰ, ਇੱਕ ਪੁਲੀਸ ਅਧਿਕਾਰੀ ਨੇ ਕਿਹਾ ਕਿ 10 ਅਕਤੂਬਰ ਨੂੰ ਕਿਸੇ ਮੁਜ਼ਾਹਰੇ ਦੀ ਮਨਜ਼ੂਰੀ ਨਹੀਂ ਦਿੱਤੀ ਗਈ ਹੈ। -ਪੀਟੀਆਈ

Advertisement
×