DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ Haryana Government ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ ਐੱਚ ਆਰ ਸੀ) ਨੇ ਅੱਜ ਕਿਹਾ ਕਿ ਉਸ ਨੇ ਹਰਿਆਣਾ ਸਰਕਾਰ ਨੂੰ ਉਨ੍ਹਾਂ ਰਿਪੋਰਟਾਂ ’ਤੇ ਨੋਟਿਸ ਜਾਰੀ ਕੀਤਾ ਹੈ, ਜਿਨ੍ਹਾਂ ਮੁਤਾਬਕ ਹਿਸਾਰ ਅਤੇ ਰੋਹਤਕ ਜ਼ਿਲ੍ਹਿਆਂ ਦੇ ਹਸਪਤਾਲਾਂ ਵਿੱਚ ਲਗਪਗ 24 ਘੰਟੇ ਤੱਕ ਵੈਂਟੀਲੇਟਰ ਸਪੋਰਟ ਨਾ...

  • fb
  • twitter
  • whatsapp
  • whatsapp
Advertisement

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ ਐੱਚ ਆਰ ਸੀ) ਨੇ ਅੱਜ ਕਿਹਾ ਕਿ ਉਸ ਨੇ ਹਰਿਆਣਾ ਸਰਕਾਰ ਨੂੰ ਉਨ੍ਹਾਂ ਰਿਪੋਰਟਾਂ ’ਤੇ ਨੋਟਿਸ ਜਾਰੀ ਕੀਤਾ ਹੈ, ਜਿਨ੍ਹਾਂ ਮੁਤਾਬਕ ਹਿਸਾਰ ਅਤੇ ਰੋਹਤਕ ਜ਼ਿਲ੍ਹਿਆਂ ਦੇ ਹਸਪਤਾਲਾਂ ਵਿੱਚ ਲਗਪਗ 24 ਘੰਟੇ ਤੱਕ ਵੈਂਟੀਲੇਟਰ ਸਪੋਰਟ ਨਾ ਮਿਲਣ ਕਾਰਨ ਇੱਕ ਨਵਜੰਮੇ ਬੱਚੇ ਦੀ ਮੌਤ ਹੋ ਗਈ। ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਟਿੱਪਣੀ ਕੀਤੀ ਕਿ ਜੇਕਰ ਮੀਡੀਆ ਰਿਪੋਰਟਾਂ ਦੀ ਸਮੱਗਰੀ ਸੱਚ ਹੈ, ਤਾਂ ਇਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਗੰਭੀਰ ਮਾਮਲਾ ਹੈ। ਕਮਿਸ਼ਨ ਨੇ ਬਿਆਨ ਵਿੱਚ ਕਿਹਾ ਕਿ ਐੱਨ ਐੱਚ ਆਰ ਸੀ ਨੇ ਮੀਡੀਆ ਰਿਪੋਰਟ ਦਾ ਖੁਦ ਨੋਟਿਸ ਲਿਆ ਹੈ ਕਿ ਹਰਿਆਣਾ ਦੇ ਹਿਸਾਰ ਅਤੇ ਰੋਹਤਕ ਦੇ ਹਸਪਤਾਲਾਂ ਵਿੱਚ ਲਗਪਗ 24 ਘੰਟੇ ਤੱਕ ਵੈਂਟੀਲੇਟਰ ਸਪੋਰਟ ਨਾ ਮਿਲਣ ਕਾਰਨ ਇੱਕ ਨਵਜੰਮੇ ਬੱਚੇ ਦੀ ਮੌਤ ਹੋ ਗਈ। ਰਿਪੋਰਟ ਅਨੁਸਾਰ, ਨਵਜੰਮੇ ਬੱਚੇ ਦਾ ਪਿਤਾ ਆਪਣੇ ਬੱਚੇ ਲਈ ਵੈਂਟੀਲੇਟਰ ਸਪੋਰਟ ਲੈਣ ਲਈ ਜੱਦੋ-ਜਹਿਦ ਕਰਦਾ ਰਿਹਾ ਅਤੇ ਕਥਿਤ ਤੌਰ ’ਤੇ ਹਿਸਾਰ ਅਤੇ ਰੋਹਤਕ ਜ਼ਿਲ੍ਹਿਆਂ ਦੇ ਇੱਕ ਹਸਪਤਾਲ ਤੋਂ ਦੂਜੇ ਹਸਪਤਾਲ ਭਟਕਦਾ ਰਿਹਾ, ਪਰ ਉਸ ਨੂੰ ਮਦਦ ਨਹੀਂ ਮਿਲੀ ਜਿਸ ਕਾਰਨ ਬੱਚੇ ਦੀ ਮੌਤ ਹੋ ਗਈ।

Advertisement
Advertisement
×