ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੌਮੀ ਹਿੱਤ ਸਰਵਉੱਚ: ਭਾਰਤ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਪਹਿਲੀ ਅਗਸਤ ਤੋਂ ਭਾਰਤ ਤੋਂ ਹੁੰਦੀ ਦਰਾਮਦ ’ਤੇ 25 ਫੀਸਦ ਟੈਕਸ ਲਗਾਉਣ ਅਤੇ ਰੂਸੀ ਤੇਲ ਖਰੀਦਣ ਲਈ ਜੁਰਮਾਨਾ ਲਗਾਏ ਜਾਣ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਭਾਰਤ ਨੇ ਕਿਹਾ ਹੈ ਕਿ ਉਸ ਨੇ ਕਿਸੇ ਵੀ...
Advertisement

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਪਹਿਲੀ ਅਗਸਤ ਤੋਂ ਭਾਰਤ ਤੋਂ ਹੁੰਦੀ ਦਰਾਮਦ ’ਤੇ 25 ਫੀਸਦ ਟੈਕਸ ਲਗਾਉਣ ਅਤੇ ਰੂਸੀ ਤੇਲ ਖਰੀਦਣ ਲਈ ਜੁਰਮਾਨਾ ਲਗਾਏ ਜਾਣ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਭਾਰਤ ਨੇ ਕਿਹਾ ਹੈ ਕਿ ਉਸ ਨੇ ਕਿਸੇ ਵੀ ਵਪਾਰਕ ਗੱਲਬਾਤ ਵਿੱਚ ਹਮੇਸ਼ਾ ਕੌਮੀ ਹਿੱਤਾਂ ਨੂੰ ਸਰਵਉੱਚ ਰੱਖਿਆ ਹੈ ਅਤੇ ਇਹ ਅੱਗੇ ਵੀ ਜਾਰੀ ਰੱਖੇਗਾ। ਸਰਕਾਰ ਨੇ ਕਿਹਾ ਕਿ ਟਰੰਪ ਦੇ ਬਿਆਨਾਂ ਦੇ ਪ੍ਰਭਾਵ ਦਾ ਅਧਿਐਨ ਕੀਤਾ ਜਾ ਰਿਹਾ ਹੈ ਅਤੇ ਉਹ ਆਪਣੇ ਕੌਮੀ ਹਿੱਤਾਂ ਨੂੰ ਸੁਰੱਖਿਅਤ ਰੱਖਣ ਲਈ ਸਾਰੇ ਜ਼ਰੂਰੀ ਕਦਮ ਉਠਾਏਗੀ। ਅਧਿਕਾਰਤ ਬਿਆਨ ਵਿੱਚ ਕਿਹਾ ਗਿਆ ਹੈ, ‘‘ਸਰਕਾਰ ਨੇ ਅਮਰੀਕੀ ਰਾਸ਼ਟਰਪਤੀ ਦੇ ਦੁਵੱਲੇ ਵਪਾਰ ਬਾਰੇ ਬਿਆਨ ਦਾ ਨੋਟਿਸ ਲਿਆ ਹੈ। ਸਰਕਾਰ ਇਸ ਦੇ ਪ੍ਰਭਾਵ ਦਾ ਅਧਿਐਨ ਕਰ ਰਹੀ ਹੈ।’’ ਬਿਆਨ ਵਿੱਚ ਅੱਗੇ ਕਿਹਾ ਗਿਆ ਹੈ, ‘‘ਭਾਰਤ ਅਤੇ ਅਮਰੀਕਾ ਪਿਛਲੇ ਕੁਝ ਮਹੀਨਿਆਂ ਤੋਂ ਨਿਰਪੱਖ, ਸੰਤੁਲਿਤ ਅਤੇ ਆਪਸੀ ਲਾਭਕਾਰੀ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਗੱਲਬਾਤ ਕਰ ਰਹੇ ਹਨ। ਅਸੀਂ ਉਸ ਉਦੇਸ਼ ਪ੍ਰਤੀ ਵਚਨਬੱਧ ਹਾਂ। ਸਰਕਾਰ ਆਪਣੇ ਕਿਸਾਨਾਂ, ਉੱਦਮੀਆਂ ਅਤੇ ਐੱਮਐੱਸਐੱਮਈ ਖੇਤਰ ਦੀ ਭਲਾਈ ਅਤੇ ਇਸ ਨੂੰ ਉਤਸ਼ਾਹਿਤ ਕਰਨ ਨੂੰ ਕਾਫੀ ਮਹੱਤਵ ਦਿੰਦੀ ਹੈ। ਸਰਕਾਰ ਆਪਣੇ ਕੌਮੀ ਹਿੱਤਾਂ ਨੂੰ ਸੁਰੱਖਿਅਤ ਰੱਖਣ ਲਈ ਸਾਰੇ ਜ਼ਰੂਰੀ ਕਦਮ ਉਠਾਏਗੀ।’’

ਅਗਲੇ ਗੇੜ ਦੀ ਗੱਲਬਾਤ ਲਈ ਅਗਲੇ ਮਹੀਨੇ ਭਾਰਤ ਆਏਗੀ ਅਮਰੀਕੀ ਟੀਮ

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਐਲਾਨ ’ਤੇ ਭਾਰਤ ਵੱਲੋਂ ਫਿਲਹਾਲ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਪ੍ਰਸਤਾਵਿਤ ਦੁਵੱਲੇ ਵਪਾਰ ਸਮਝੌਤੇ ’ਤੇ ਅਗਲੇ ਗੇੜ ਦੀ ਗੱਲਬਾਤ ਲਈ ਅਮਰੀਕਾ ਦੀ ਇਕ ਟੀਮ ਅਗਲੇ ਮਹੀਨੇ ਭਾਰਤ ਆਉਣ ਵਾਲੀ ਹੈ। ਭਾਰਤ ਤੇ ਅਮਰੀਕਾ ਦੀਆਂ ਟੀਮਾਂ ਨੇ ਪਿਛਲੇ ਹਫ਼ਤੇ ਵਾਸ਼ਿੰਗਟਨ ਵਿੱਚ ਸਮਝੌਤੇ ’ਤੇ ਪੰਜਵੇਂ ਗੇੜ ਦੀ ਗੱਲਬਾਤ ਪੂਰੀ ਕੀਤੀ ਹੈ। ਭਾਰਤ ਦੇ ਮੁੱਖ ਵਾਰਤਾਕਾਰ ਅਤੇ ਵਣਜ ਵਿਭਾਗ ਵਿੱਚ ਵਿਸ਼ੇਸ਼ ਸਕੱਤਰ ਰਾਜੇਸ਼ ਅਗਰਵਾਲ ਅਤੇ ਦੱਖਣੀ ਤੇ ਮੱਧ ਏਸ਼ੀਆ ਲਈ ਸਹਾਇਕ ਅਮਰੀਕੀ ਵਪਾਰ ਪ੍ਰਤੀਨਿਧ ਬਰੈਂਡਨ ਲਿੰਚ ਨੇ ਵਿਚਾਰ-ਚਰਚਾ ਕੀਤੀ।

Advertisement

Advertisement

Related News