ਇੰਦੌਰ, 8 ਸਤੰਬਰ
ਫ਼ਸਲਾਂ ਦੇ ਵਾਜਬ ਭਾਅ ਦੀ ਮੰਗ ਲਈ ਰਾਸ਼ਟਰੀ ਸੋਇਮਸੇਵਕ ਸੰਘ ਸਮਰਥਤ ਭਾਰਤੀ ਕਿਸਾਨ ਸੰਘ (ਬੀਕੇਐਸ) ਦੇ ਸੱਦੇ ‘ਤੇ ਅੱਜ ਦੇਸ਼ ਭਰ ਵਿੱਚ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਧਰਨੇ ਦਿੱਤੇ ਗਏ। ਵੱਡੀ ਗਿਣਤੀ ਵਿਚ ਕਿਸਾਨਾਂ ਨੇ ਮੱਧ ਪ੍ਰਦੇਸ਼ ਵਿਚ ਧਰਨਾ ਦਿੱਤਾ। ਬੀਕੇਐੱਸ ਦੇ ਮਾਲਵਾ ਪ੍ਰਾਂਤ (ਇੰਦੌਰ-ਉਜੈਨ ਡਿਵੀਜ਼ਨ) ਦੇ ਪ੍ਰਧਾਨ ਕਮਲ ਸਿੰਘ ਅੰਜਨਾ ਨੇ ਕਿਹਾ ਕਿ ਉਨ੍ਹਾਂ ਦੇ ਸੰਗਠਨ ਨਾਲ ਜੁੜੇ ਬਹੁਤ ਸਾਰੇ ਕਿਸਾਨਾਂ ਨੇ ਪਹਿਲਾਂ ਹੀ ਐਲਾਨੇ ਗਏ ਦੇਸ਼ ਵਿਆਪੀ ਪ੍ਰੋਗਰਾਮ ਦੇ ਅਨੁਸਾਰ ਪੱਛਮੀ ਮੱਧ ਪ੍ਰਦੇਸ਼ ਦੇ ਖੇਤੀ ਉਤਪਾਦਾਂ ਦੇ ਬਾਜ਼ਾਰਾਂ ਅਤੇ ਹੋਰ ਥਾਵਾਂ ‘ਤੇ ਧਰਨੇ-ਪ੍ਰਦਰਸ਼ਨ ਕੀਤੇ। ਉਨ੍ਹਾਂ ਦੀ ਮੰਗ ਹੈ ਕਿ ਸਰਕਾਰ ਖੇਤੀ ਲਾਗਤ ਦੇ ਅਧਾਰ ’ਤੇ ਕਿਸਾਨਾਂ ਨੂੰ ਫ਼ਸਲਾਂ ਦੇ ਮੁੱਲ ਦੇਣ ਲਈ ਨੀਤੀ ਤਿਆਰ ਕਰੇ।