ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਵੀਂ ਮੁੰਬਈ: 1 ਲੱਖ ਰੁਪਏ ਦੀ ਹੈਰੋਇਨ ਸਮੇਤ ਦੋ ਪੰਜਾਬੀ ਗ੍ਰਿਫ਼ਤਾਰ

ਠਾਣੇ, 1 ਜੁਲਾਈ ਮਹਾਰਾਸ਼ਟਰ ਦੇ ਨਵੀਂ ਮੁੰਬਈ ਟਾਊਨਸ਼ਿਪ ਵਿੱਚ 1.05 ਲੱਖ ਰੁਪਏ ਦੀ ਹੈਰੋਇਨ ਜ਼ਬਤ ਕਰਦਿਆਂ ਪੁਲੀਸ ਨੇ ਪੰਜਾਬ ਦੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇੱਕ ਅਧਿਕਾਰੀ ਨੇ ਮੰਗਲਵਾਰ ਨੂੰ ਦੱਸਿਆ ਕਿ ਇੱਕ ਸੂਚਨਾ ਦੇ ਆਧਾਰ ’ਤੇ ਪੁਲੀਸ ਨੇ...
Advertisement

ਠਾਣੇ, 1 ਜੁਲਾਈ

ਮਹਾਰਾਸ਼ਟਰ ਦੇ ਨਵੀਂ ਮੁੰਬਈ ਟਾਊਨਸ਼ਿਪ ਵਿੱਚ 1.05 ਲੱਖ ਰੁਪਏ ਦੀ ਹੈਰੋਇਨ ਜ਼ਬਤ ਕਰਦਿਆਂ ਪੁਲੀਸ ਨੇ ਪੰਜਾਬ ਦੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇੱਕ ਅਧਿਕਾਰੀ ਨੇ ਮੰਗਲਵਾਰ ਨੂੰ ਦੱਸਿਆ ਕਿ ਇੱਕ ਸੂਚਨਾ ਦੇ ਆਧਾਰ ’ਤੇ ਪੁਲੀਸ ਨੇ ਐਤਵਾਰ ਦੇਰ ਰਾਤ ਨਵੀਂ ਮੁੰਬਈ ਦੇ ਪਨਵੇਲ ਖੇਤਰ ਵਿੱਚ ਇੱਕ ਨਿਰਮਾਣ ਅਧੀਨ ਪੁਲ ਦੇ ਨੇੜੇ ਇੱਕ ਜਾਲ ਵਿਛਾਇਆ।

Advertisement

ਪਨਵੇਲ ਸਿਟੀ ਪੁਲੀਸ ਸਟੇਸ਼ਨ ਦੇ ਸੀਨੀਅਰ ਇੰਸਪੈਕਟਰ ਨਿਤਿਨ ਠਾਕਰੇ ਨੇ ਕਿਹਾ ਕਿ ਦੋਵਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 35 ਗ੍ਰਾਮ ਹੈਰੋਇਨ, ਜੋ ਕਿ ਗੇਂਦ ਅਤੇ ਪੱਥਰ ਦੇ ਰੂਪ ਵਿੱਚ ਸੀ, ਜ਼ਬਤ ਕੀਤੀ ਗਈ। ਅਧਿਕਾਰੀ ਨੇ ਕਿਹਾ ਕਿ ਦੋਸ਼ੀਆਂ ਦੀ ਪਛਾਣ ਸਤਨਾਮ ਸਿੰਘ ਸੁਖਦੇਵ ਸਿੰਘ (31) ਅਤੇ ਸੁਖਵਿੰਦਰ ਸਿੰਘ ਮੁਕਨਾਰ ਸਿੰਘ (59) ਵਜੋਂ ਹੋਈ ਹੈ। ਇਹ ਦੋਵੇਂ ਪੰਜਾਬ ਦੇ ਤਰਨਤਾਰਨ ਦੇ ਰਹਿਣ ਵਾਲੇ ਹਨ।

ਠਾਕਰੇ ਨੇ ਕਿਹਾ, ‘‘ਇਹ ਦੋਵੇਂ ਬਾਹਰਲੇ ਸੂਬੇ ਤੋਂ ਹਨ ਅਤੇ ਉਨ੍ਹਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਵੰਡਣ ਦੇ ਇਰਾਦੇ ਨਾਲ ਇਸ ਨਸ਼ੀਲੇ ਪਦਾਰਥ ਦੇ ਕਬਜ਼ੇ ਵਿੱਚ ਪਾਇਆ ਗਿਆ ਸੀ।’’ ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਸੰਭਾਵਤ ਤੌਰ ’ਤੇ ਇੱਕ ਵੱਡੀ ਨਸ਼ੀਲੇ ਪਦਾਰਥ ਵੰਡ ਲੜੀ ਵਿੱਚ ਸ਼ਾਮਲ ਸਨ। ਇਸ ਸਬੰਧੀ ਹੋਰ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ

Advertisement
Show comments