ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਮਹਾਰਾਸ਼ਟਰ ਦੀਆਂ ਵਿਧਾਨ ਪ੍ਰੀਸ਼ਦ ਚੋਣਾਂ ਵਿਚ ਵੋਟ ਪਾਉਣ ਲਈ ਜੇਲ੍ਹ ਤੋਂ ਆਰਜ਼ੀ ਰਿਹਾਈ ਬਾਰੇ ਐੱਨਸੀਪੀ ਦੇ ਦੋ ਆਗੂਆਂ ਨਵਾਬ ਮਲਿਕ ਤੇ ਅਨਿਲ ਦੇਸ਼ਮੁਖ ਦੀਆਂ ਬੇਨਤੀਆਂ ਨੂੰ ਖਾਰਜ ਕਰ ਦਿੱਤਾ। ਇਹ ਚੋਣਾਂ ਅੱਜ ਹੋਈਆਂ ਹਨ। ਸਿਖ਼ਰਲੀ ਅਦਾਲਤ ਦੇ ਬੈਂਚ ਨੇ ਹਾਲਾਂਕਿ ਲੋਕ ਪ੍ਰਤੀਨਿਧੀ ਐਕਟ 1951 ਦੀ ਧਾਰਾ 62 (5) ਦੀ ਵਿਆਖਿਆ ਉਤੇ ਗੌਰ ਕਰਨ ਬਾਰੇ ਸਹਿਮਤ ਦਿੱਤੀ ਹੈ। ਇਹ ਧਾਰਾ ਜੇਲ੍ਹ ਵਿਚ ਬੰਦ ਵਿਅਕਤੀਆਂ ਨੂੰ ਵੋਟ ਪਾਉਣ ਤੋਂ ਵਾਂਝਾ ਕਰਦੀ ਹੈ। ਇਸ ਤੋਂ ਪਹਿਲਾਂ ਬੰਬੇ ਹਾਈ ਕੋਰਟ ਨੇ 17 ਜੂਨ ਨੂੰ ਮਹਾਰਾਸ਼ਟਰ ਦੇ ਮੰਤਰੀ ਨਵਾਬ ਮਲਿਕ ਤੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਦੀਆਂ ਚੋਣ ਵਿਚ ਵੋਟ ਪਾਉਣ ਦੀ ਇਜਾਜ਼ਤ ਦੀ ਬੇਨਤੀਆਂ ਵਾਲੀਆਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਸੀ। -ਪੀਟੀਆਈ