ਨਵਾਬ ਮਲਿਕ ਨੇ ਕਰੂਜ਼ ਡਰੱਗ ਮਾਮਲੇ ਨੂੰ ਝੂਠਾ ਦੱਸਦਿਆਂ ਐਨਸੀਬੀ ਦੇ ਜ਼ੋਨਲ ਡਾਇਰੈਕਟਰ ਵਾਨਖੇੜੇ ਨੂੰ ਘੇਰਿਆ

ਡਰੱਗ ਸਪਲਾਈ ਰੋਕਣ ਲਈ ਜੇਲ੍ਹ ਜਾਣ ਲਈ ਵੀ ਤਿਆਰ: ਵਾਨਖੇੜੇ

ਨਵਾਬ ਮਲਿਕ ਨੇ ਕਰੂਜ਼ ਡਰੱਗ ਮਾਮਲੇ ਨੂੰ ਝੂਠਾ ਦੱਸਦਿਆਂ ਐਨਸੀਬੀ ਦੇ ਜ਼ੋਨਲ ਡਾਇਰੈਕਟਰ ਵਾਨਖੇੜੇ ਨੂੰ ਘੇਰਿਆ

ਮੁੰਬਈ, 21 ਅਕਤੂਬਰ

ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਆਗੂ ਅਤੇ ਮਹਾਰਾਸ਼ਟਰ ਦੇ ਮੰਤਰੀ ਨਵਾਬ ਮਲਿਕ ਨੇ ਅੱਜ ਨਾਰਕੋਟਿਕ ਕੰਟਰੋਲ ਬਿਊਰੋ ਦੇ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ ਕਿ ਵਾਨਖੇੜੇ ਕਰੋਨਾ ਤਾਲਾਬੰਦੀ ਦੌਰਾਨ ਆਪਣੇ ਪਰਿਵਾਰ ਨਾਲ ਦੁਬਈ ਤੇ ਮਾਲਦੀਵ ਕਿਉਂ ਗਏ ਸਨ। ਉਨ੍ਹਾਂ ਵਾਨਖੇੜੇ ਨੂੰ ਜੇਲ੍ਹ ਭੇਜਣ ਦੀ ਧਮਕੀ ਵੀ ਦਿੱਤੀ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਹੋਣ ਤੋਂ ਬਾਅਦ ਕੇਂਦਰ ਸਰਕਾਰ ਨੇ ਖ਼ਾਸ ਤੌਰ ’ਤੇ ਸਮੀਰ ਵਾਨਖੇੜੇ ਨੂੰ ਏਜੰਸੀ ਵਿਚ ਨਿਯੁਕਤ ਕੀਤਾ ਸੀ। ਮਲਿਕ ਨੇ ਇਹ ਦੋਸ਼ ਵੀ ਲਗਾਇਆ ਕਿ ਐੱਨਸੀਬੀ ਨੇ ਰਾਜਪੂਤ ਦੀ ਦੋਸਤ ਰੀਆ ਚੱਕਰਵਰਤੀ ਨੂੰ ਝੂਠੇ ਕੇਸ ਵਿਚ ਫਸਾਇਆ ਹੈ। ਜ਼ਿਕਰਯੋਗ ਹੈ ਕਿ ਵਾਨਖੇੜੇ ਦੀ ਅਗਵਾਈ ਵਿਚ ਕੁਝ ਦਿਨ ਪਹਿਲਾਂ ਐੱਨਸੀਬੀ ਨੇ ਮੁੰਬਈ ਤੱਟ ਕੋਲ ਇਕ ਕਰੂਜ਼ ਜਹਾਜ਼ ’ਤੇ ਛਾਪਾ ਮਾਰ ਕੇ ਨਸ਼ੀਲਾ ਪਦਾਰਥ ਬਰਾਮਦ ਕੀਤਾ ਸੀ। ਦੂਜੇ ਪਾਸੇ ਮਲਿਕ ਨੇ ਦਾਅਵਾ ਕੀਤਾ ਹੈ ਕਿ ਕਰੂਜ਼ ਤੋਂ ਨਸ਼ੀਲੇ ਪਦਾਰਥ ਦੀ ਬਰਾਮਦਗੀ ਦਾ ਮਾਮਲਾ ਝੂਠਾ ਹੈ। ਇਸ ਤੋਂ ਬਾਅਦ ਵਾਨਖੇੜੇ ਨੇ ਨਵਾਬ ਮਲਿਕ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਉਹ ਡਰੱਗ ਦੀ ਸਪਲਾਈ ਰੋਕਣ ਲਈ ਜੇਲ੍ਹ ਜਾਣ ਲਈ ਵੀ ਤਿਆਰ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਸਿਆਸਤਦਾਨਾਂ ਦੀ ਸੁਹਿਰਦਤਾ ਦੇ ਮਸਲੇ

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਭਾਰਤ ਨੂੰ ਨਵੇਂ ਅਫ਼ਗਾਨ ਸਫ਼ਰ ਦੀ ਤਲਾਸ਼

ਸ਼ਹਿਰ

View All