ਮੁੰਬਈ: ਕਾਲੇ ਧਨ ਨੂੰ ਸਫ਼ੈਦ ਬਣਾਉਣ ਦੇ ਕੇਸ ’ਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮਹਾਰਾਸ਼ਟਰ ਦੇ ਮੰਤਰੀ ਨਵਾਬ ਮਲਿਕ (62) ਨੇ ਪੀਐੱਮਐੱਲਏ ਦੀ ਵਿਸ਼ੇਸ਼ ਅਦਾਲਤ ਤੋਂ ਮੈਡੀਕਲ ਆਧਾਰ ’ਤੇ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਹੈ। ਮਲਿਕ ਨੇ ਅਦਾਲਤ ਨੂੰ ਦੱਸਿਆ ਸੀ ਕਿ ਕਿਡਨੀ ਦੀ ਬਿਮਾਰੀ ਕਾਰਨ ਉਨ੍ਹਾਂ ਦੀ ਤਬੀਅਤ ਠੀਕ ਨਹੀਂ ਹੈ ਅਤੇ ਲੱਤਾਂ ’ਚ ਸੋਜ਼ਸ਼ ਹੈ। ਉਨ੍ਹਾਂ ਦੇ ਵਕੀਲ ਤਾਰਕ ਸੱਯਦ ਨੇ ਵਿਸ਼ੇਸ਼ ਜੱਜ ਆਰ ਐੱਨ ਰੋਕਾਡੇ ਮੂਹਰੇ ਅੰਤਰਿਮ ਜ਼ਮਾਨਤ ਦੀ ਅਰਜ਼ੀ ਦਾਖ਼ਲ ਕੀਤੀ ਹੈ। ਅਦਾਲਤ ਵੱਲੋਂ ਸੋਮਵਾਰ ਨੂੰ ਅਰਜ਼ੀ ’ਤੇ ਸੁਣਵਾਈ ਕੀਤੇ ਜਾਣ ਦੀ ਸੰਭਾਵਨਾ ਹੈ। -ਪੀਟੀਆਈ